ਪੰਜਾਬ ਦੇ 158 ਫਰਦ ਕੇਂਦਰ ਆਨਲਾਈਨ; ਜ਼ਮੀਨ ਮਾਲਕ ਸੂਬੇ ਦੇ ਕਿਸੇ ਵੀ ਫਰਦ ਕੇਂਦਰ ‘ਚੋਂ ਲੈ ਸਕਣਗੇ ਜਮ੍ਹਾਂਬੰਦੀ ਦੀ ਤਸਦੀਕਸ਼ੁਦਾ ਨਕਲ

fardਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਅਤੇ ਪਰੇਸ਼ਾਨੀ ਰਹਿਤ ਸੇਵਾਵਾਂ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਮਾਲ ਵਿਭਾਗ ਵੱਲੋਂ ਕੁੱਲ 164 ਫਰਦ ਕੇਂਦਰਾਂ ‘ਚੋਂ 158 ਕੇਂਦਰ ਆਨਲਾਈਨ ਕਰ ਦਿੱਤੇ ਗਏ ਹਨ। ਇਸ ਉਪਰਾਲੇ ਸਦਕਾ ਹੁਣ ਕੋਈ ਵੀ ਜ਼ਮੀਨ-ਮਾਲਕ ਸੂਬੇ ਦੇ ਕਿਸੇ ਵੀ ਫਰਦ ਕੇਂਦਰ ਵਿੱਚੋਂ ਜਮ੍ਹਾਂਬੰਦੀ ਦੀ ਤਸਦੀਕਸ਼ੁਦਾ ਨਕਲ ਲੈ ਸਕਦਾ ਹੈ।

ਜ਼ਿਕਰਯੋਗ ਹੈ ਕਿ ਮਾਲ ਵਿਭਾਗ ਵੱਲੋਂ ਸਾਲ 2004 ਵਿੱਚ ਸੂਬੇ ਦੇ ਸਮੁੱਚੇ ਮਾਲ ਰਿਕਾਰਡ ਦੇ ਕੰਪਿਊਟਰੀਕਰਨ (ਡਿਜੀਟਾਈਜ਼ੇਸ਼ਨ) ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ ਤਾਂ ਜੋ ਜ਼ਮੀਨਾਂ ਨਾਲ ਸਬੰਧਤ ਰਿਕਾਰਡ ਨੂੰ ਆਨਲਾਈਨ ਮੁਹੱਈਆ ਕਰਾਇਆ ਜਾ ਸਕੇ।

ਇਸ ਸਬੰਧੀ ਪੰਜਾਬ ਦੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਸੂਬੇ ਦੇ ਕੁੱਲ ਤਕਰੀਬਨ 13000 ਪਿੰਡਾਂ ਵਿੱਚੋਂ ਮਹਿਜ਼ 100 ਸ਼ਹਿਰੀ ਪਿੰਡਾਂ ਦਾ ਮਾਲ ਰਿਕਾਰਡ ਗੁੰਝਲਦਾਰ ਹੋਣ ਕਾਰਨ ਆਨਲਾਈਨ ਕਰਨ ਤੋਂ ਰਹਿ ਗਿਆ ਹੈ। ਇਨ੍ਹਾਂ ਪਿੰਡਾਂ ਦੇ ਮਾਲ ਰਿਕਾਰਡ ਨੂੰ ਆਨਲਾਈਨ ਕਰਨ ਦਾ ਕੰਮ ਵੀ ਜ਼ੋਰਾਂ ‘ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਨਾਲ ਮਾਲ ਰਿਕਾਰਡ ਬਿਨਾਂ ਕਿਸੇ ਦੇਰੀ ਤੋਂ ਸਿੱਧਾ ਕੇਂਦਰੀ ਸਰਵਰ (ਕਲਾਊਡ) ਉਤੇ ਅਪਡੇਟ ਕੀਤਾ ਜਾਵੇਗਾ। ਮਾਲ ਵਿਭਾਗ ਦੇ ਪਾਰਦਰਸ਼ੀ ਸੇਵਾਵਾਂ ਮੁਹੱਈਆ ਕਰਾਉਣ ਦੇ ਯਤਨਾਂ ਬਦੌਲਤ ਹੁਣ ਇਕ ਬਟਨ ਦਬਾਉਂਦਿਆਂ ਹੀ ਜਾਇਦਾਦ ਨਾਲ ਸਬੰਧਤ ਕੋਈ ਵੀ ਜਾਣਕਾਰੀ ਹਾਸਲ ਕੀਤੀ ਜਾ ਸਕੇਗੀ।

ਇਸ ਲੋਕ-ਪੱਖੀ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਸਰਕਾਰੀਆ ਨੇ ਦੱਸਿਆ ਕਿ ਹੁਣ ਕਿਸੇ ਵੀ ਜਿਲ੍ਹੇ ਦਾ ਵਸਨੀਕ ਆਪਣੀ ਜਮ੍ਹਾਂਬੰਦੀ ਦੀ ਤਸਦੀਕਸ਼ੁਦਾ ਨਕਲ ਕਿਸੇ ਵੀ ਹੋਰ ਜਿਲ੍ਹੇ ਦੇ ਫਰਦ ਕੇਂਦਰ ਤੋਂ ਆਸਾਨੀ ਨਾਲ ਕਢਵਾ ਸਕਦਾ ਹੈ। ਇਹ ਪ੍ਰਾਜੈਕਟ ਪੰਜਾਬ ਦੇ ਲੋਕਾਂ ਲਈ ਇੱਕ ਵਰਦਾਨ ਸਾਬਤ ਹੋਵੇਗਾ ਕਿਉਂਕਿ ਇਸ ਦੇ ਅਮਲ ਵਿੱਚ ਆਉਣ ਨਾਲ ਵਾਧੂ ਦੀ ਖੱਜਲ-ਖੁਆਰੀ ਖ਼ਤਮ ਹੋਵੇਗੀ ਅਤੇ ਲੋਕਾਂ ਦਾ ਸਮਾਂ ਵੀ ਬਚੇਗਾ।

ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀ ਐਮ.ਪੀ. ਸਿੰਘ ਵੱਲੋਂ ਡਾਇਰੈਕਟਰ ਲੈਂਡ ਰਿਕਾਰਡਜ਼ (ਡੀਐਲਆਰਜ਼) ਅਤੇ ਪੰਜਾਬ ਲੈਂਡ ਰਿਕਾਰਡਜ਼ ਸੁਸਾਇਟੀ (ਪੀਐਲਆਰਐਸ) ਨੂੰ ਇਸ ਨਿਵੇਕਲੇ ਪ੍ਰਾਜੈਕਟ ਨੂੰ 31 ਦਸੰਬਰ, 2018 ਤਕ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਮੁਹੱਈਆ ਕਰਾਉਣ ਲਈ ਵਚਨਬੱਧ ਹੈ।

ਸੂਬੇ ਵਿੱਚ ਜਾਇਦਾਦਾਂ ਦੀ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਕਰ ਕੇ ਵਿਭਾਗ ਵੱਲੋਂ ਇੱਕ ਮੀਲ ਪੱਥਰ ਸਥਾਪਿਤ ਕੀਤਾ ਗਿਆ ਹੈ ਅਤੇ ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਅਮਲੋਹ ਦੀ ਮਾਲ ਅਦਾਲਤ ਵਿੱਚ ਅਜ਼ਮਾਇਸ਼ੀ ਤੌਰ ‘ਤੇ ਰੈਵੇਨਿਊ ਕੋਰਟ ਮੈਨੇਜਮੈਂਟ ਸਿਸਟਮ (ਆਰ.ਸੀ.ਐਮ.ਐਸ.) ਵੀ ਸ਼ੁਰੂ ਕੀਤਾ ਗਿਆ ਹੈ।

Advertisements

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out /  Change )

Google+ photo

You are commenting using your Google+ account. Log Out /  Change )

Twitter picture

You are commenting using your Twitter account. Log Out /  Change )

Facebook photo

You are commenting using your Facebook account. Log Out /  Change )

Connecting to %s