ਪ੍ਰਦੂਸ਼ਣ ਰਹਿਤ ਖੇਤੀ ਕਰਕੇ ਮਨੁੱਖਤਾ ਤੇ ਜੀਵ ਸੰਸਾਰ ਦੀ ਰੱਖਿਆ ਕਰ ਰਿਹੈ ਖਡਿਆਲ ਦਾ ਕਿਸਾਨ ਕਰਮਜੀਤ ਸਿੰਘ

ਸੰਗਰੂਰ ਜਿਲ੍ਹੇ ਦੇ ਪਿੰਡ ਖਡਿਆਲ ਦਾ ਅਗਾਂਹਵਧੂ ਕਿਸਾਨ ਕਰਮਜੀਤ ਸਿੰਘ, ਉਸ ਦਾ ਭਰਾ ਅਵਤਾਰ ਸਿੰਘ ਅਤੇ ਉਸ ਦਾ ਪੁੱਤਰ ਗੁਰਦੀਪ ਸਿੰਘ ਪਿੰਡ ਖਡਿਆਲ ਵਿੱਚ ਪਿਛਲੇ 5 ਸਾਲਾਂ ਤੋਂ ਤਕਰੀਬਨ 135 ਏਕੜ ਵਿੱਚ ਅਤਿ ਆਧੁਨਿਕ ਖੇਤੀ ਤਕਨੀਕਾਂ ਦੀ ਵਰਤੋਂ ਕਰਕੇ ਖੁਸ਼ਹਾਲੀ ਦੇ ਰਾਹ ‘ਤੇ ਤੁਰ ਰਿਹਾ ਹੈ। ਇਹ ਪਰਿਵਾਰ ਕਣਕ ਦੀ ਬਿਜਾਈ ਹੈਪੀ ਸੀਡਰ ਅਤੇ ਰੋਟਾਵੇਟਰ ਨਾਲ ਕਰ ਰਿਹਾ ਹੈ।

Photo Farmer Karamjit Singh_Village Khadial-1 dt 28-10-18ਕਰਮਜੀਤ ਸਿੰਘ ਨੇ ਦੱਸਿਆ ਕਿ 135 ਏਕੜ ਦੀ ਖੇਤੀ ਵਿੱਚੋਂ ਕੁੱਲ 30 ਏਕੜ ਦੀ ਖੇਤੀ ਵਿੱਚ ਉਹ ਖੁਦ ਖੇਤੀ ਕਰ ਰਹੇ ਹਨ ਅਤੇ ਕਣਕ ਦਾ ਔਸਤਨ ਝਾੜ 24-25 ਕੁਇੰਟਲ ਪ੍ਰਾਪਤ ਕਰ ਰਹੇ ਹਨ। ਕਰਮਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਤੂੜੀ ਕਰਕੇ ਕਦੇ ਵੀ ਕਣਕ ਦੇ ਨਾੜ ਨੂੰ ਵੀ ਅੱਗ ਨਹੀ ਲਗਾਈ ਬਲਕਿ ਉਸ ਵੱਲੋਂ ਨਾੜ ਜਮੀਨ ਵਿੱਚ ਹੀ ਵਾਹ ਦਿੱਤੀ ਜਾਂਦੀ ਹੈ ਅਤੇ ਇਸੇ ਤਰਾਂ ਹੀ ਉਸ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਂਦੀ ਹੈ।ਇਸ ਨਾਲ ਉਸ ਦਾ ਝੋਨੇ ਦਾ ਝਾੜ ਵੀ ਔਸਤਨ 35-36 ਕੁਇੰਟਲ ਪ੍ਰਤੀ ਏਕੜ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਦੇ ਨਤੀਜਿਆਂ ਤੋਂ ਪ੍ਰਭਾਵਿਤ ਹੋ ਕੇ ਇਸ ਸਾਲ ਅਸੀ ਕੁੱਲ 400 ਏਕੜ ਜਮੀਨ ‘ਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਿਸ ਵਿੱਚੋਂ 135 ਏਕੜ ਆਪਣੀ ਜਮੀਨ ਅਤੇ 265 ਏਕੜ ਜਮੀਨ ਠੇਕੇ ਤੇ ਲੈ ਕੇ ਕੀਤੀ।

ਸਫ਼ਲ ਕਿਸਾਨ ਕਰਮਜੀਤ ਸਿੰਘ ਨੇ ਦੱਸਿਆ ਕਿ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਅੰਨ ਉਤਪਾਦਨ ‘ਤੇ ਮਾੜਾ ਪ੍ਰਭਾਵ ਪੈਂਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਝੋਨੇ ਦੀ ਕਟਾਈ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਫਿਟ ਕੰਬਾਇਨ ਨਾਲ ਕਰਵਾਕੇ ਉਹ ਕਣਕ ਦੀ ਬਿਜਾਈ ਝੋਨੇ ਦੇ ਖੜ੍ਹੇ ਕਰਚਿਆਂ ਵਿੱਚ ਹੈਪੀ ਸੀਡਰ ਮਸ਼ੀਨ ਨਾਲ ਕਰਦੇ ਹਨ।

ਮੁੱਖ ਖੇਤੀਬਾੜੀ ਅਫ਼ਸਰ, ਸੰਗਰੂਰ ਡਾ. ਬਲਦੇਵ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਕਣਕ ਦੀ ਨਾੜ ਨੂੰ ਖੇਤਾਂ ਵਿੱਚ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਲਾਭਕਾਰੀ ਜੀਵਾਣੂਆਂ ਦਾ ਨੁਕਸਾਨ ਹੁੰਦਾ ਹੈ ਉੱਥੇ ਵਾਤਾਵਰਣ ਪਲੀਤ ਹੁੰਦਾ ਹੈ ਅਤੇ ਮਨੁੱਖੀ ਅਤੇ ਪਸ਼ੂਆਂ ਦੀ ਸਿਹਤ ਤੇ ਵੀ ਮਾੜਾ ਅਸਰ ਪੈਂਦਾ ਹੈ। ਪਰਾਲੀ ਦੇ ਧੂੰਏ ਨਾਲ ਕਈ ਵਾਰ ਕੀਮਤੀ ਜਾਨਾਂ ਵੀ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਹੈਪੀ ਸੀਡਰ ਨਾਲ ਜ਼ਮੀਨ ਦੀ ਬਣਤਰ ਵਿੱਚ ਸੁਧਾਰ ਕਰਕੇ ਚੰਗੀ ਪੈਦਾਵਾਰ ਕੀਤੀ ਜਾ ਸਕਦੀ ਹੈ ਅਤੇ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਵੀ ਬਚਾਇਆ ਜਾ ਸਕਦਾ ਹੈ।

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out /  Change )

Google photo

You are commenting using your Google account. Log Out /  Change )

Twitter picture

You are commenting using your Twitter account. Log Out /  Change )

Facebook photo

You are commenting using your Facebook account. Log Out /  Change )

Connecting to %s