ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 11,438 ਕਿਸਾਨਾਂ ਨੂੰ ਮਿਲੀ 96 ਕਰੋੜ 12 ਲੱਖ ਰੁਪਏ ਦੀ ਕਰਜ਼ਾ ਰਾਹਤ

  • ਸਹਿਕਾਰੀ ਬੈਂਕਾਂ ਤੋਂ 9657 ਕਿਸਾਨਾਂ ਨੂੰ ਮਿਲੀ 68 ਕਰੋੜ 45 ਲੱਖ ਰੁਪਏ ਦੀ ਕਰਜ਼ਾ ਰਾਹਤ
  • ਕਮਰਸ਼ੀਅਲ ਬੈਂਕਾਂ ਤੋਂ 1781 ਕਿਸਾਨਾਂ ਨੂੰ ਮਿਲੀ 27 ਕਰੋੜ 67 ਲੱਖ ਰੁਪਏ ਤੋਂ ਵੱਧ ਦੀ ਰਾਹਤ
  • ਛੋਟੇ ਕਿਸਾਨਾਂ ਨੂੰ ਵੀ ਕਰਜ਼ਾ ਰਾਹਤ ਦੇਣ ਸਬੰਧੀ ਪ੍ਰਕਿਰਿਆ ਜਾਰੀ


photo farmers
ਕਰਜ਼ਾ ਰਾਹਤ ਰਾਹਤ ਹਾਸਲ ਕਰਨ ਵਾਲੇ ਪਿੰਡ ਚਨਾਰਥਲ ਕਲਾਂ ਦੇ ਕਿਸਾਨ ਜਸਵੀਰ ਸਿੰਘ, ਸੁਖਦੀਪ ਸਿੰਘ ਅਤੇ ਸਵਰਨਦੀਪ ਸਿੰਘ।

‘ਪੰਜਾਬ ਸਰਕਾਰ ਦੀ ਕਰਜ਼ਾ ਰਾਹਤ ਸਕੀਮ ਸਦਕਾ ਸਾਨੂੰ ਵੱਡਾ ਲਾਭ ਮਿਲਿਆ ਹੈ ਤੇ ਸਾਡੀ ਜ਼ਿੰਦਗੀ ਇੱਕ ਨਵੇਂ ਰਾਹ ਪਈ ਹੈ, ਜਿਸ ਲਈ ਅਸੀਂ ਪੰਜਾਬ ਸਰਕਾਰ ਦੇ ਧੰਨਵਾਦੀ ਹਾਂ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫਤਹਿਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਕਲਾਂ ਦੇ ਕਿਸਾਨ ਜਸਵੀਰ ਸਿੰਘ, ਸੁਖਦੀਪ ਸਿੰਘ ਅਤੇ ਸਵਰਨਦੀਪ ਸਿੰਘ, ਜਿਨ੍ਹਾਂ ਨੂੰ ਸਹਿਕਾਰੀ ਤੇ ਕਮਰਸ਼ੀਅਲ ਬੈਂਕਾਂ ਤੋਂ ਲਏ ਕਰਜ਼ੇ ਸਬੰਧੀ ਰਾਹਤ ਮਿਲੀ ਹੈ, ਨੇ ਕੀਤਾ। ਉਨ੍ਹਾਂ ਕਿਹਾ ਕਿ ਕਰਜ਼ਾ ਰਾਹਤ ਨਾ ਮਿਲਣ ਕਾਰਨ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਜ਼ਾ ਰਾਹਤ ਦਿੱਤੇ ਜਾਣ ਸਦਕਾ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਹੋਈਆਂ ਹਨ।

ਜ਼ਿਕਰਯੋਗ ਹੈ ਕਿ ਕਿਸਾਨ ਜਸਵੀਰ ਸਿੰਘ ਨੂੰ ਕਮਰਸ਼ੀਅਲ ਬੈਂਕ ਸਬੰਧੀ ਕਰੀਬ 02 ਲੱਖ ਰੁਪਏ, ਸੁਖਦੀਪ ਸਿੰਘ ਨੂੰ ਕਮਰਸ਼ੀਅਲ ਬੈਂਕ ਸਬੰਧੀ 01 ਲੱਖ 33 ਹਜ਼ਾਰ ਰੁਪਏ ਅਤੇ ਸਵਰਨਦੀਪ ਸਿੰਘ ਨੂੰ ਸਹਿਕਾਰੀ ਬੈਂਕ ਸਬੰਧੀ 57 ਹਜ਼ਾਰ ਰੁਪਏ ਦੀ ਕਰਜ਼ਾ ਰਾਹਤ ਮਿਲੀ ਹੈ। ਇਸੇ ਤਰ੍ਹਾਂ ਕਰਜ਼ਾ ਰਾਹਤ ਸਕੀਮ ਦੇ ਲਾਭਪਾਤਰੀ ਪਿੰਡ ਤਲਾਣੀਆਂ ਦੇ ਕਿਸਾਨ ਗੁਰਦੀਪ ਸਿੰਘ ਨੇ ਹੋਰਨਾਂ ਕਿਸਾਨਾਂ ਸਮੇਤ ਸਰਕਾਰ ਦੀ ਸ਼ਲਾਘਾ ਕੀਤੀ।

ਕਰਜ਼ਾ ਰਾਹਤ ਸਬੰਧੀ ਗੱਲਬਾਤ ਦੌਰਾਨ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ. ਸ਼ਿਵਦਲਾਰ ਸਿੰਘ ਢਿੱਲੋਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ 9657 ਸੀਮਾਂਤ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਤੋਂ ਲਏ ਕਰੀਬ 68 ਕਰੋੜ 45 ਲੱਖ ਰੁਪਏ ਦੇ ਕਰਜ਼ੇ ਅਤੇ 1781 ਸੀਮਾਂਤ ਕਿਸਾਨਾਂ ਨੂੰ ਕਮਰਸ਼ੀਅਲ ਬੈਂਕਾਂ ਤੋਂ ਲਏ 27 ਕਰੋੜ 67 ਲੱਖ ਰੁਪਏ ਤੋਂ ਵੱਧ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ। ਇਸ ਨਾਲ ਜ਼ਿਲ੍ਹੇ ਦੇ ਕਰਜ਼ਈ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਛੋਟੇ ਕਿਸਾਨਾਂ ਨੂੰ ਵੀ ਕਰਜ਼ਾ ਰਾਹਤ ਦੇਣ ਲਈ ਪ੍ਰਕਿਰਿਆ ਜਾਰੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਹਿਕਾਰੀ ਬੈਂਕਾਂ, ਕਮਰਸ਼ੀਅਲ ਬੈਂਕਾਂ ਦਾ 02 ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰਨ ਲਈ ਕਿਸਾਨਾਂ ਦੀ ਪੂਰੀ ਪਾਰਦਰਸ਼ਤਾ ਨਾਲ ਚੋਣ ਕੀਤੀ ਗਈ ਤਾਂ ਜੋ ਯੋਗ ਲਾਭਪਾਤਰੀ ਨੂੰ ਹੀ ਕਰਜ਼ਾ ਰਾਹਤ ਮਿਲੇ ਅਤੇ ਕੋਈ ਵੀ ਯੋਗ ਲਾਭਪਾਤਰੀ ਕਿਸਾਨ ਕਰਜ਼ਾ ਰਾਹਤ ਸਕੀਮ ਤੋਂ ਵਾਂਝਾ ਨਾ ਰਹੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਦੀ ਆਰਥਿਕਤਾ ਦੀ ਮਜ਼ਬੂਤੀ ਲਈ ਉਨ੍ਹਾਂ ਨੂੰ ਕਣਕ ਝੋਨੇ ਦੀ ਬਜਾਏ ਲਾਹੇਵੰਦ ਖੇਤੀ ਦੇ ਨਾਲ-ਨਾਲ ਫਲ਼, ਫੁਲ ਤੇ ਸਬਜ਼ੀਆਂ ਦੀ ਕਾਸ਼ਤ ਦੇ ਨਾਲ-ਨਾਲ ਸਹਾਇਕ ਧੰਦੇ ਸ਼ੁਰੂ ਕਰਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਨ੍ਹਾਂ ਤੋਂ ਕਿਸਾਨਾਂ ਨੂੰ ਚੌਖੀ ਆਮਦਨ ਹੋਵੇਗੀ।

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out /  Change )

Google photo

You are commenting using your Google account. Log Out /  Change )

Twitter picture

You are commenting using your Twitter account. Log Out /  Change )

Facebook photo

You are commenting using your Facebook account. Log Out /  Change )

Connecting to %s