ਕੇਂਦਰੀ ਟੀਮ ਵੱਲੋਂ ਪੰਜਾਬ ਦਾ ਦੌਰਾ, ਹੜਾਂ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ

FOR ENGLISH VERSION CLICK HERE

  • ਪੰਜਾਬ ਨੇ 1219.23 ਕਰੋੜ ਰੁਪਏ ਦੇ ਨੁਕਸਾਨ ਦੀ ਰਿਪੋਰਟ ਕੀਤੀ ਪੇਸ਼
  • ਕੇਂਦਰੀ ਟੀਮ ਵੱਲੋਂ ਹਰ ਪ੍ਰਕਾਰ ਦੀ ਆਰਥਿਕ ਸਹਾਇਤਾ ਦਾ ਭਰੋਸਾ
  • ਕੇਂਦਰੀ ਟੀਮ ਵੱਲੋਂ ਹੜ ਦੌਰਾਨ ਪੰਜਾਬ ਸਰਕਾਰ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ


ਐਸ.ਏ.ਐਸ. ਨਗਰ

ਸੱਤ ਮੈਂਬਰੀ ਕੇਂਦਰੀ ਟੀਮ ਨੇ ਅਨੁਜ ਸ਼ਰਮਾ ਜੁਆਇੰਟ ਸਕੱਤਰ, ਗ੍ਰਹਿ ਵਿਭਾਗ ਦੀ ਅਗਵਾਈ ਵਿਚ ਪੰਜਾਬ ‘ਚ ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਦੋ ਦਿਨਾਂ ਪੰਜਾਬ ਦੌਰੇ ‘ਤੇ ਹੈ। ਅੱਜ ਇਥੇ ਇੰਡੀਅਨ ਸਕੂਲ ਆਫ ਬਿਜਨਸ (ਆਈਐਸਬੀ) ਵਿਚ ਪੰਜਾਬ ਦੇ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਕੇਂਦਰੀ ਟੀਮ ਨਾਲ ਮੀਟਿੰਗ ਦੌਰਾਨ ਸੂਬੇ ਵਿਚ ਹੜਾਂ ਕਾਰਨ ਹੋਏ ਨੁਕਸਾਨ ਦੀ ਵਿਸਥਾਰਿਤ ਰਿਪੋਰਟ ਪੇਸ਼ ਕੀਤੀ।

ਇਸ ਦੌਰਾਨ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ (ਮਾਲ) ਕੇਬੀਐਸ ਸਿੱਧੂ ਨੇ ਕੇਂਦਰੀ ਟੀਮ ਨੂੰ ਹੜਾਂ ਨਾਲ ਹੋਏ ਕੁੱਲ ਨੁਕਸਾਨ ਦੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਵੱਲੋਂ ਕੀਤੇ ਕਾਰਜਾਂ ਅਤੇ ਆਫਤ ਪ੍ਰਬੰਧਨ ਸਬੰਧੀ ਚੁੱਕੇ ਕਦਮਾਂ ਬਾਰੇ ਜਾਣੂੰ ਕਰਵਾਇਆ। ਉਨਾਂ ਹੜਾਂ ਤੋਂ ਬਾਅਦ ਪੀੜਤ ਲੋਕਾਂ ਲਈ ਕੀਤੇ ਜਾ ਰਹੇ ਪੰਜਾਬ ਸਰਕਾਰ ਦੇ ਕੰਮਾਂ ਬਾਰੇ ਵੀ ਕੇਂਦਰੀ ਟੀਮ ਨੂੰ ਜਾਣਕਾਰੀ ਦਿੱਤੀ। ਉਨਾਂ ਦੱਸਿਆ ਕਿ ਹੜਾਂ ਦੌਰਾਨ ਪੰਜਾਬ ਨੂੰ ਕੁੱਲ 1219.23 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ। ਉਨਾਂ ਕਿਹਾ ਕਿ ਸਤਲੁਜ, ਬਿਆਸ ਅਤੇ ਰਾਵੀ ਦਰਿਆਵਾਂ ਨਾਲ ਲੱਗਦੇ ਜ਼ਿਲਿਆਂ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਜਲੰਧਰ, ਕਪੂਰਥਲਾ, ਫਿਰੋਜ਼ਪੁਰ, ਲੁਧਿਆਣਾ, ਮੋਗਾ, ਪਠਾਨਕੋਟ, ਗੁਰਦਾਸਪੁਰ, ਅੰਮਿ੍ਰਤਸਰ ਅਤੇ ਤਰਨਤਾਰਨ ਵਿਚ ਵੱਡੇ ਪੱਧਰ ‘ਤੇ ਨੁਕਸਾਨ ਝੱਲਣਾ ਪਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਕਿ੍ਰਪਾਲ ਸਿੰਘ ਨੇ ਕੇਂਦਰੀ ਟੀਮ ਨੂੰ ਦੱਸਿਆ ਕਿ ਹੜਾਂ ਦੌਰਾਨ ਸੂਬਾ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਬਿਨਾਂ ਕੋਈ ਦੇਰੀ ਕੀਤੇ ਰਾਹਤ ਕਾਰਜਾਂ ਨੂੰ ਆਰੰਭਿਆ ਗਿਆ ਅਤੇ ਪੀੜਤਾਂ ਦੀ ਜਾਨ-ਮਾਲ ਦੀ ਸੁਰੱਖਿਆ ਵਿਚ ਰਾਜ ਸਰਕਾਰ ਨੇ ਕੋਈ ਕਸਰ ਨਹੀਂ ਛੱਡੀ। ਉਨਾਂ ਦੱਸਿਆ ਕਿ ਪੀੜਤਾਂ ਦੇ ਮੁੜ ਵਸੇਬੇ ਲਈ ਵੀ ਸਰਕਾਰ ਨੇ ਸਾਰਥਕ ਕਦਮ ਚੁੱਕੇ। ਕਿਸਾਨਾਂ ਨੂੰ ਹੋਏ ਭਾਰੀ ਨੁਕਸਾਨ ਨੂੰ ਧਿਆਨ ਵਿਚ ਰੱਖਦਿਆਂ ਉਨਾਂ ਕੇਂਦਰੀ ਟੀਮ ਤੋਂ ਵਿੱਤੀ ਸਹਾਇਤਾ ਦੀ ਮੰਗ ਕੀਤੀ। ਉਨਾਂ ਦੋਹਰਾਇਆ ਕਿ ਪੰਜਾਬ ਸਰਕਾਰ ਪੀੜਤਾਂ ਦੀ ਸਹਾਇਤਾ ਵਿਚ ਕੋਈ ਕਮੀ ਨਹੀਂ ਛੱਡੇਗੀ।

3 (5)ਕੇਂਦਰੀ ਟੀਮ ਨੂੰ ਦਿੱਤੇ ਮੰਗ ਪੱਤਰ ਵਿਚ ਪੰਜਾਬ ਵੱਲੋਂ ਜੋ ਅਨੁਮਾਨਤ ਨੁਕਸਾਨ ਦਰਸਾਇਆ ਗਿਆ ਹੈ, ਉਸ ਅਨੁਸਾਰ ਹੜ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰਾਂ ਵੱਲੋਂ 66.07 ਕਰੋੜ ਰੁਪਏ, ਬਿਜਲੀ ਵਿਭਾਗ ਵੱਲੋਂ 5.37 ਕਰੋੜ ਰੁਪਏ, ਪੀਡਬਲਿਊਡੀ (ਬੀਐਂਡਆਰ) ਵੱਲੋਂ 172.83 ਕਰੋੜ ਰੁਪਏ, ਪੇਂਡੂ ਵਿਕਾਸ ਵਿਭਾਗ ਵੱਲੋਂ 38.72 ਕਰੋੜ ਰੁਪਏ, ਵਿਕਾਸ ਵਿਭਾਗ ਵੱਲੋਂ 577.7 ਕਰੋੜ ਰੁਪਏ, ਸਿਹਤ ਵਿਭਾਗ ਵੱਲੋਂ 72.64 ਕਰੋੜ ਰੁਪਏ, ਸਥਾਨਕ ਸਰਕਾਰਾਂ ਵਿਭਾਗ ਵੱਲੋਂ 57.07 ਕਰੋੜ ਰੁਪਏ, ਪਸ਼ੂ ਪਾਲਣ ਵਿਭਾਗ ਵੱਲੋਂ 23.45 ਕਰੋੜ ਰੁਪਏ, ਜਲ ਸਰੋਤ ਵਿਭਾਗ ਵੱਲੋਂ 202.54 ਕਰੋੜ ਰੁਪਏ ਅਤੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 2.84 ਕਰੋੜ ਰੁਪਏ ਦੀ ਰਿਪੋਰਟ ਪੇਸ਼ ਕੀਤੀ ਗਈ ਹੈ।

ਹੜਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਅਤੇ ਪੀੜਤਾਂ ਦੀ ਸਹਾਇਤਾ ਲਈ ਕੀਤੇ ਕਾਰਜਾਂ ਦੀ ਪ੍ਰਸੰਸ਼ਾ ਕਰਦਿਆਂ ਅਨੁਜ ਸ਼ਰਮਾ ਜੁਆਇੰਟ ਸਕੱਤਰ, ਗ੍ਰਹਿ ਵਿਭਾਗ ਨੇ ਸੂਬਾ ਸਰਕਾਰ ਨੂੰ ਨਿਯਮਾਂ ਅਨੁਸਾਰ ਹਰ ਪ੍ਰਕਾਰ ਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਕੇਂਦਰੀ ਟੀਮ ਵਿਚ ਸਹਾਇਕ ਕਮਿਸ਼ਨਰ (ਖੇਤੀਬਾੜੀ) ਅਸ਼ੋਕ ਕੁਮਾਰ ਸਿੰਘ, ਡਾਇਰੈਕਟਰ (ਪ੍ਰਬੰਧ) ਐਚ. ਅਥੇਲੀ, ਡਾਇਰੈਕਟਰ ਸੀਈਏ ਰਿਸ਼ਿਕਾ ਸ਼ਰਨ, ਚੀਫ ਇੰਜੀਨੀਅਰ ਪੀ.ਕੇ. ਸ਼ਕਿਆ, ਕੇਂਦਰੀ ਪੇਂਡੂ ਵਿਕਾਸ ਮੰਤਰਾਲੇ ਦੇ ਅੰਡਰ ਸੈਕਟਰੀ (ਸਕਿੱਲ) ਭੀਮ ਪ੍ਰਕਾਸ਼ ਅਤੇ ਜਲਸ਼ਕਤੀ ਮੰਤਰਾਲੇ ਦੇ ਐਸ.ਈ. (ਤਾਲਮੇਲ) ਵਿਨੀਤ ਗੁਪਤਾ ਸ਼ਾਮਲ ਸਨ।

ਪੰਜਾਬ ਸਰਕਾਰ ਵੱਲੋਂ ਪੱਖ ਪੇਸ਼ ਕਰਨ ਲਈ ਇਸ ਮੀਟਿੰਗ ਵਿਚ ਵਧੀਕ ਮੁੱਖ ਸਕੱਤਰ (ਵਿਕਾਸ) ਵਿਸ਼ਵਜੀਤ ਖੰਨਾ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਦੇ ਸਕੱਤਰ ਜਸਪ੍ਰੀਤ ਤਲਵਾੜ, ਪੀਡਬਲਿਊਡੀ ਦੇ ਸਕੱਤਰ ਹੁਸਨ ਲਾਲ, ਰੂਪਨਗਰ ਡਵੀਜ਼ਨ ਦੇ ਕਮਿਸ਼ਨਰ ਰਾਹੁਲ ਤਿਵਾੜੀ, ਸਿਹਤ ਵਿਭਾਗ ਦੇ ਸਕੱਤਰ ਕੁਮਾਰ ਰਾਹੁਲ, ਬਿਜਲੀ ਵਿਭਾਗ ਦੇ ਸਕੱਤਰ ਆਰ.ਕੇ. ਕੌਸ਼ਿਕ, ਪਸ਼ੂ ਪਾਲਣ ਵਿਭਾਗ ਦੇ ਵਿਸ਼ੇਸ਼ ਸਕੱਤਰ ਏਪੀਐਸ ਸੰਧੂ, ਏਡੀਜੀਪੀ (ਲਾਅ ਐਂਡ ਆਰਡਰ) ਈਸ਼ਵਰ ਸਿੰਘ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਕਰਨੇਸ਼ ਸ਼ਰਮਾ, ਐਸਏਐਸ ਨਗਰ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਰੂਪਨਗਰ ਦੇ ਡਿਪਟੀ ਕਮਿਸ਼ਨਰ ਸੁਮਿਤ ਜਾਰੰਗਲ ਅਤੇ ਵਿੱਤ ਵਿਭਾਗ ਦੇ ਵਧੀਕ ਸਕੱਤਰ ਸੁਰਿੰਦਰ ਕੌਰ ਵੜੈਚ ਹਾਜ਼ਰ ਸਨ।

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out /  Change )

Google photo

You are commenting using your Google account. Log Out /  Change )

Twitter picture

You are commenting using your Twitter account. Log Out /  Change )

Facebook photo

You are commenting using your Facebook account. Log Out /  Change )

Connecting to %s