550 ਵਾਂ ਪ੍ਰਕਾਸ਼ ਪੁਰਬ: ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਨੌਜਵਾਨ ਪੀੜ੍ਹੀਆਂ ਤੱਕ ਪਹੁੰਚਾਉਣਗੀਆਂ ਵਿਸ਼ੇਸ਼ ਟੀਵੀ ਸੀਰੀਜ਼

FOR ENGLISH VERSION CLICK HERE

1 ਨਵੰਬਰ ਤੋਂ 12 ਨਵੰਬਰ ਤੱਕ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਲਈ 1 ਹਜਾਰ ਤੋਂ ਵੱਧ ਹੋਰਡਿੰਗਜ਼, ਐਲਈਡੀ ਸਕ੍ਰੀਨਾਂ ਰਾਹੀਂ ਸੰਗਤ ਨੂੰ ਦਿੱਤਾ ਜਾ ਰਿਹਾ ਹੈ ਸੱਦਾ

ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਵੱਖ-ਵੱਖ ਗੁਰਦੁਆਰਿਆਂ ‘ਤੇ ਆਧਾਰਤ ਇੱਕ ਮਿੰਟ ਦੀਆਂ ਬਾਰ੍ਹਾਂ ਵੀਡੀਓ ਤਿਆਰ ਕੀਤੀਆਂ ਗਈਆਂ ਹਨ ਜੋ ਫੇਸਬੁੱਕ, ਟਵਿਟਰ, ਯੂਟਿਯੂਬ ਅਤੇ ਵੱਟਸਐਪ ਰਾਹੀਂ ਵੀ ਨੌਜਵਾਨਾਂ ਤੱਕ ਪਹੁੰਚਾਈਆਂ ਜਾਣਗੀਆਂ

WhatsApp Image 2019-09-18 at 2.54.40 PM


1 ਨਵੰਬਰ ਤੋਂ 12 ਨਵੰਬਰ ਤੱਕ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਦੋ ਮਹੀਨੇ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ। ਇਸ ਦੇ ਮੱਦੇਨਜ਼ਰ ਰਾਜ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ (ਡੀਆਈਪੀਆਰ) ਵੱਲੋਂ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਮਹਾਨ ਸਮਾਗਮ ਨੂੰ ਸਫਲ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਡੀਆਈਪੀਆਰ ਸ੍ਰੀਮਤੀ ਸੇਨੂੰ ਦੁੱਗਲ ਨੇ ਕਿਹਾ ਕਿ ਨੌਜਵਾਨ ਪੀੜੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿਖਿਆਵਾਂ ਤੋਂ ਜਾਣੂ ਕਰਵਾਉਣ ਤੋਂ ਇਲਾਵਾ ਉਨ੍ਹਾਂ ਨੂੰ ਪਹਿਲੇ ਸਿੱਖ ਗੁਰੂ ਦੇ ਇਤਿਹਾਸ, ਜੀਵਨੀ ਅਤੇ ਚਾਰ ਉਦਾਸੀਆਂ (ਅਧਿਆਤਮਕ ਯਾਤਰਾ) ਬਾਰੇ ਜਾਗਰੂਕ ਕਰਨ ਲਈ ਵਿਭਾਗ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਚਾਰ ਐਪੀਸੋਡਾਂ ਦੀ ਇੱਕ ਵਿਸ਼ੇਸ਼ ਲੜੀ ਤਿਆਰ ਕਰਵਾਈ ਹੈ, ਜਿਸਦਾ ਪ੍ਰਸਾਰਣ ਟੈਲੀਵਿਜ਼ਨ ਚੈਨਲਾਂ ਅਤੇ ਹੋਰ ਆਨਲਾਈਨ ਪਲੇਟਫਾਰਮਾਂ ‘ਤੇ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਟੈਲੀਵੀਜ਼ਨ ਲੜੀਵਾਰ ਤੋਂ ਇਲਾਵਾ ਵਿਭਾਗ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਅਸਥਾਨਾਂ ਕਰਤਾਰਪੁਰ ਸਾਹਿਬ, ਨਨਕਾਣਾ ਸਾਹਿਬ, ਪੰਜਾ ਸਾਹਿਬ, ਕੁਰੂਕਸ਼ੇਤਰ, ਦਿੱਲੀ, ਹਰਿਦੁਆਰ, ਉੜੀਸਾ, ਰਾਜਸਥਾਨ ਅਤੇ ਸ੍ਰੀਲੰਕਾ ਵਿਖੇ ਸਥਿਤ ਵੱਖ-ਵੱਖ ਗੁਰਦੁਆਰਿਆਂ ‘ਤੇ ਆਧਾਰਤ ਇੱਕ ਮਿੰਟ ਦੀਆਂ ਬਾਰ੍ਹਾਂ ਅਜਿਹੀਆਂ ਵੀਡੀਓ ਤਿਆਰ ਕੀਤੀਆਂ ਹਨ ਜੋ ਇਨ੍ਹਾਂ ਸਥਾਨਾਂ ਦੀ ਮਹੱਤਤਾ ਬਾਰੇ ਦੱਸਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਵੀਡੀਓ ਸੋਸ਼ਲ ਮੀਡੀਆ ਪਲੇਟਫਾਰਮਸ ‘ਤੇ ਵਿਆਪਕ ਤੌਰ ‘ਤੇ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇੰਨ੍ਹਾਂ ਨੂੰ ਰਾਸ਼ਟਰੀ ਅਤੇ ਖੇਤਰੀ ਚੈਨਲਾਂ ‘ਤੇ ਇਸ਼ਤਿਹਾਰ ਵਜੋਂ ਵੀ ਚਲਾਇਆ ਜਾਵੇਗਾ।

ਵਧੀਕ ਡਾਇਰੈਕਟਰ ਨੇ ਅੱਗੇ ਕਿਹਾ ਕਿ ਲੋਕ ਸੰਪਰਕ ਵਿਭਾਗ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਤਿਆਰ-ਬਰ-ਤਿਆਰ ਹੈ ਅਤੇ ਵਿਸ਼ਵ ਭਰ ਦੇ ਲੋਕਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਸ਼ਾਮਿਲ ਹੋਣ ਦਾ ਸੱਦਾ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗਾ।

ਲੋਕ ਸੰਪਰਕ ਵਿਭਾਗ ਨੇ ਸੰਗਤ ਨੂੰ ਇਸ ਸਾਲ ਨਵੰਬਰ ਵਿਚ ਹੋਣ ਵਾਲੇ ਇੰਨ੍ਹਾਂ ਸਮਾਗਮਾਂ ਵਿੱਚ ਸ਼ਾਮਿਲ ਹੋਣ ਦਾ ਸੱਦਾ ਦੇਣ ਲਈ ਪੰਜਾਬ ਦੇ ਹਰ ਸ਼ਹਿਰ, ਕਸਬੇ ਅਤੇ ਪਿੰਡਾਂ ਤੋਂ ਇਲਾਵਾ ਦਿੱਲੀ ਅਤੇ ਮੁੰਬਈ ਏਅਰਪੋਰਟ, ਦਿੱਲੀ ਵਿਚ ਮੈਟਰੋ ਸਟੇਸ਼ਨ ਅਤੇ ਮੈਟਰੋ ਡੈਕਟ ਪੈਨਲ ਸਮੇਤ ਦੇਸ਼ ਭਰ ਵਿੱਚ ਹਜ਼ਾਰ ਤੋਂ ਵੱਧ ਹੋਰਡਿੰਗਜ਼ ਲਗਵਾਏ ਹਨ।

IMG-20190915-WA0016
1 ਨਵੰਬਰ ਤੋਂ 12 ਨਵੰਬਰ ਤੱਕ ਸੁਲਤਾਨਪੁਰ ਲੋਧੀ ਵਿਖੇ 550 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਸੰਗਤ ਨੂੰ ਸੱਦਾ ਦੇਣ ਵਾਸਤੇ ਦਿੱਲੀ ਏਅਰਪੋਰਟ ਵਿਖੇ ਲਗਾਏ ਗਏ ਹੋਰਡਿੰਗਜ਼

ਸ੍ਰੀਮਤੀ ਦੁੱਗਲ ਨੇ ਕਿਹਾ ਕਿ ਅੰਮ੍ਰਿਤਸਰ ਵਿਚ ਹੈਰੀਟੇਜ ਸਟਰੀਟ ਅਤੇ ਵਾਹਗਾ ਬਾਰਡਰ, ਅਤੇ ਦਿੱਲੀ ਵਿਚ ਕਨਾਟ ਪਲੇਸ ਵਿਖੇ ਲਗਾਈਆਂ ਗਈਆਂ ਐਲ.ਈ.ਡੀ ਸਕ੍ਰੀਨਾਂ ‘ਤੇ ਵੀਡੀਓਜ਼ ਰਾਹੀਂ ਸੱਦੇ ਪ੍ਰਕਾਸ਼ਤ ਕੀਤੇ ਜਾ ਰਹੇ ਹਨ ਅਤੇ ਇਸ ਤੋਂ ਇਲਾਵਾ ਪਟਨਾ ਸਾਹਿਬ, ਪਾਊੰਟਾ ਸਾਹਿਬ, ਮਨੀਕਰਨ ਸਾਹਿਬ, ਹੇਮਕੁੰਟ ਸਾਹਿਬ ਆਦਿ ਸ਼ਹਿਰਾਂ ਵਿਚ ਐਫ.ਐਮ. ਰਾਹੀਂ ਇੰਨ੍ਹਾਂ ਸਮਾਗਮਾਂ ਲਈ ਸੱਦਾ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਵਿਚ ਵੱਸਦੇ ਸਿੱਖਾਂ ਤੱਕ ਪਹੁੰਚ ਕਾਇਮ ਕਰਨ ਲਈ ਟਵਿੱਟਰ ਅਤੇ ਫੇਸਬੁੱਕ ਸਮੇਤ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਸਾਰੀਆਂ ਗਤੀਵਿਧੀਆਂ, ਵੀਡਿਓ ਅਤੇ ਸੱਦੇ ਸੁਨੇਹੇ ਪ੍ਰਸਾਰਿਤ ਕੀਤੇ ਜਾ ਰਹੇ ਹਨ।

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out /  Change )

Google photo

You are commenting using your Google account. Log Out /  Change )

Twitter picture

You are commenting using your Twitter account. Log Out /  Change )

Facebook photo

You are commenting using your Facebook account. Log Out /  Change )

Connecting to %s