ਪੰਜਾਬ ਤਕਨੀਕੀ ਸਿੱਖਿਆ ਵਿਭਾਗ ਕੋਵਿਡ-19 ਵਿਰੁੱਧ ਲੜਾਈ ਵਿੱਚ ਮੋਹਰੀ; ਆਈਟੀਆਈ ਦੀਆਂ ਲੜਕੀਆਂ ਨੇ 17 ਲੱਖ ਮਾਸਕ ਤਿਆਰ ਕੀਤੇ ਅਤੇ ਲੋੜਵੰਦਾਂ ਨੂੰ ਮੁਫ਼ਤ ਵੰਡੇ

ਤਕਨੀਕੀ ਸਿੱਖਿਆ ਮੰਤਰੀ ਚੰਨੀ ਨੇ ਵਿਦਿਆਰਥੀਆਂ ਅਤੇ ਸਟਾਫ ਦੀ ਕੀਤੀ ਸ਼ਲਾਘਾ; 148 ਲੜਕੀਆਂ ਅਤੇ 13 ਆਈ.ਟੀ.ਆਈਜ਼ ਨੂੰ ਦਿੱਤੇ ਪ੍ਰਸ਼ੰਸਾ ਪੱਤਰ

READ IN ENGLISH: CLICK HERE

ਪੰਜਾਬ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ) ਦੇ ਵਿਦਿਆਰਥੀਆਂ ਨੇ ਰਾਜ ਵਿਚ ਮਿਸ਼ਨ ਫਤਿਹ ਤਹਿਤ ਕੋਵਿਡ -19 ਵਿਰੁੱਧ ਲੜਾਈ ਵਿਚ 17 ਲੱਖ ਮਾਸਕ ਬਣਾ ਕੇ ਸ਼ਾਨਦਾਰ ਯੋਗਦਾਨ ਪਾਇਆ ਹੈ। ਇਸ ਕਾਰਜ਼ ਵਿਚ ਦੇਸ਼ ਵਿਚ ਪਹਿਲੇ ਸਥਾਨ ‘ਤੇ ਹਨ ਕਿਉਂਕਿ ਦੇਸ਼ ਦੇ ਕਿਸੇ ਵੀ ਰਾਜ ਦੀ ਕੋਈ ਹੋਰ ਤਕਨੀਕੀ ਸਿੱਖਿਆ ਸੰਸਥਾ ਮਾਸਕ ਬਣਾਉਣ ਵਿਚ ਇਸ ਗਿਣਤੀ ਦੇ ਨੇੜੇ ਵੀ ਨਹੀਂ ਪਹੁੰਚ ਸਕੀ। ਪੰਜਾਬ ਤਕਨੀਕੀ ਸਿੱਖਿਆ ਵਿਭਾਗ ਨੇ ਅੱਜ ਕੋਵਿਡ -19 ਵਿਰੁੱਧ ਲੜਾਈ ਵਿਚ ਇਸ ਮਹਾਨ ਕਾਰਜ ਲਈ ਵਿਦਿਆਰਥੀਆਂ ਅਤੇ ਸਟਾਫ ਦੇ ਯਤਨਾਂ ਲਈ ਹੱਲਾਸ਼ੇਰੀ ਦੇਣ ਲਈ ਇਕ ਵੈਬਿਨਾਰ ਦਾ ਆਯੋਜਨ ਕੀਤਾ। ਆਈ.ਟੀ.ਆਈਆਂ ਦੀਆਂ ਲੜਕੀਆਂ ਵਲੋਂ ਤਿਆਰ ਕੀਤਟ ਮਾਸਕਾਂ ਲੀ ਵੱਖ-ਵੱਖ ਸਮਾਜਿਕ ਸੰਗਠਨਾਂ ਨੇ ਸਮੱਗਰੀ ਦਾ ਮੁਫਤ ਪ੍ਰਬੰਧ ਕੀਤਾ ਅਤੇ ਵਿਦਿਆਰਥੀਆਂ ਦੁਆਰਾ ਬਣਾਏ ਗਏ ਮਾਸਕ ਨੂੰ ਲੋੜਵੰਦ ਗਰੀਬ ਲੋਕਾਂ, ਮਜ਼ਦੂਰਾਂ, ਐਨ.ਜੀ.ਓਜ਼, ਸਮਾਜਿਕ ਸੰਗਠਨਾਂ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਅਤੇ ਫਰੰਟਲਾਈਨ ਕੋਰੋਨਾ ਵਰਕਰਾਂ ਨਰਸਾਂ ਅਤੇ ਹਸਪਤਾਲ ਦੇ ਹੋਰ ਸਟਾਫ ਨੂੰ ਮੁਫਤ ਵੰਡੇ ਗਏ ।

ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਵੈਬਿਨਾਰ ਰਾਹੀਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀਆਂ ਆਈ.ਟੀ.ਆਈ. ਵਿਦਿਆਰਥਣਾਂ ਨੇ ਕੋਰੋਨਾ ਮਹਾਂਮਾਰੀ ਦੇ ਇਸ ਸੰਕਟ ਦੇ ਸਮੇਂ ਦੌਰਾਨ ਉਦਾਹਰਣ ਬਣਕੇ ਪੂਰੇ ਦੇਸ਼ ਵਿੱਚ ਪੰਜਾਬ ਦਾ ਮਾਣ ਵਧਾਇਆ ਹੈ। ਉਨਾਂ ਕਿਹਾ ਕਿ ਸਾਡੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਜਦੋਂ ਕਿਸੇ ਵੀ ਸੰਕਟ ਦੀ ਘੜੀ  ਵਿਚ ਦੇਸ਼ ਦੀ ਸੇਵਾ ਕਰਨ ਦੀ ਗੱਲ ਆਉਂਦੀ ਹੈ ਤਾਂ ਪੰਜਾਬੀ ਸਭ ਤੋਂ ਮੋਹਰੀ ਹੁੰਦੇ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਕਨੀਕੀ ਸਿੱਖਿਆ ਵਿਭਾਗ ਅਤੇ ਵਿਦਿਆਰਥੀਆਂ ਨੂੰ ਵੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ।

ਸ੍ਰੀ ਚੰਨੀ ਨੇ ਨਾਲ ਹੀ ਕਿਹਾ ਕਿ ਅਜੋਕੇ ਉਦਯੋਗਿਕ ਯੁੱਗ ਵਿੱਚ ਸਿਰਫ ਡਿਗਰੀ ਹੀ ਕਾਫੀ ਨਹੀਂ ਸਗੋਂ ਨੌਜਵਾਨਾਂ ਨੂੰ ਰੁਜ਼ਗਾਰ ਯੋਗ ਬਣਾਉਣ ਲਈ ਹੁਨਰ ਵੀ ਉਨਾ ਹੀ ਮਹੱਤਵਪੂਰਨ ਹੈ। ਇਸ ਲਈ ਪੰਜਾਬ ਸਰਕਾਰ ਨੇ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਆਧੁਨਿਕ ਉਦਯੋਗਾਂ ਦੀਆਂ ਲੋੜਾਂ ਮੁਤਾਬਕ ਹੁਨਰ ਅਧਾਰਤ ਨਵਾਂ ਸਿਲੇਬਸ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਉਨਾਂ ਅੱਗੇ ਕਿਹਾ ਕਿ ਰਾਜ ਦੀਆਂ ਆਈ.ਟੀ.ਆਈਜ਼ ਨੂੰ ਉਦਯੋਗ ਨਾਲ ਤਾਲਮੇਲ ਕਰਕੇ ਪੜਾਅਵਾਰ ਰੂਪ ਵਿੱਚ ਆਧੁਨਿਕ ਬਣਾਇਆ ਜਾਵੇਗਾ ਤਾਂ ਜੋ ਵਿਦਿਆਰਥੀ ਆਸਾਨੀ ਨਾਲ ਰੁਜ਼ਗਾਰ ਪ੍ਰਾਪਤ ਕਰ ਸਕਣ।

ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਕ ਬਣਾਉਣ ਵਿਚ ਵਧੀਆ ਕਾਰਗੁਜਾਰੀ ਦਿਖਾਉਣ ਵਾਲੀਆਂ 148 ਆਈਟੀਆਈ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ ਹੈ, ਜਿਨਾਂ ਨੇ 1500 ਮਾਸਕ (ਪ੍ਰਤੀ ਵਿਦਿਆਰਥੀ) ਬਣਾਏ ਹਨ ਅਤੇ 13 ਆਈ.ਟੀ.ਆਈ ਪਿ੍ਰੰਸੀਪਲਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਹੈ, ਜਿਨਾਂ ਨੇ ਪ੍ਰਤੀ ਸੰਸਥਾ 25000 ਮਾਸਕ ਤਿਆਰ ਕਰਵਾਏ ਹਨ। ਉਨਾਂ ਦੱਸਿਆ ਕਿ ਸਰਬੋਤਮ ਪ੍ਰਦਰਸ਼ਨ ਕਰਨ ਵਾਲੇ ਪਿ੍ਰੰਸੀਪਲਾਂ ਅਤੇ ਆਈਟੀਆਈਜ਼ ਦੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਭੇਜੇ ਗਏ ਹਨ। ਉਨਾਂ ਇਹ ਵੀ ਕਿਹਾ ਕਿ ਵਿਭਾਗ ਵੱਲੋਂ ਅਜਿਹੇ ਨੇਕ ਕੰਮ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਅਸੀਂ ਕੋਵਿਡ -19 ਵਿਰੁੱਧ ਲੜਾਈ ਨਹੀਂ ਜਿੱਤ ਲੈਂਦੇ।

ਤਕਨੀਕੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਸ੍ਰੀ ਕੁਮਾਰ ਸੌਰਭ ਰਾਜ ਨੇ ਵੈਬਿਨਾਰ ਨੂੰ ਸ ੰਬੋਧਨ ਕਰਦਿਆਂ ਕਿਹਾ ਕਿ ਤਕਨੀਕੀ ਸਿੱਖਿਆ ਵਿਭਾਗ ਸਾਡੇ ਵਿਦਿਆਰਥੀਆਂ ਨੂੰ ਐਨ- 95 ਦੇ ਮਾਸਕ ਬਣਾਉਣ ਲਈ ਸਿਖਲਾਈ ਦੇਣ ਦੇ ਤਰੀਕਿਆਂ ਅਤੇ ਇਨਾਂ ਮਾਸਕਾਂ ਲਈ ਸਮੱਗਰੀ ਦਾ ਪ੍ਰਬੰਧ ਕਰਨ ’ਤੇ ਕੰਮ ਕਰ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਜੇਕਰ ਇਹ ਕੰਮ ਨੇਪਰੇ ਛੜ ਜਾਂਦਾ ਹੈ ਤਾਂ ਇਸ ਨਾਲ ਐਨ -95 ਮਾਸਕ ਬਹੁਤ ਘੱਟ ਕੀਮਤ ’ਤੇ ਲੋਕਾਂ ਨੂੰ ਉਪਲੱਬਧ ਕਰਵਾਏ ਜਾ ਸਕਣਗੇ।

ਸ੍ਰੀਮਤੀ ਦਲਜੀਤ ਕੌਰ ਵਧੀਕ ਡਾਇਰੈਕਟਰ( ਟੈਕਨੀਕਲ ਐਜੂਕੇਸ਼ਨ) ਨੇ ਵੈਬਿਨਾਰ ਦਾ ਸੰਚਾਲਨ ਕਰਦਿਆਂ ਸਾਰੇ ਪ੍ਰਤੀਭਾਗੀਆਂ ਨੂੰ ਜੀ ਆਇਆਂ ਕਿਹਾ।

Punjab Technical Education Department leads in fight against Covid19, ITI girl students prepares 17 lac masks and distributed free to needy

Technical Education Minister Channi lauds efforts of students and staff,  issues appreciation letter to 148 girl students and 13 ITIs

ਪੰਜਾਬੀ ਵਿੱਚ ਪੜ੍ਹੋ: ਕਲਿੱਕ ਕਰੋ

The Punjab ITI students have made a remarkable contribution in the fight against COVID-19 under Mission Fateh in the state by making 17 lac masks and stands tall in this effort as no other technical education institute of any state of the country is even closer to this number. The Punjab Technical Education Department today organized a webinar to applaud the efforts of the students and staff for this great work in the fight against COVID-19.

The material for making masks was arranged free of cost form various social orgainistions and the masks made by students have been distributed free to the needy poor people, labourers, NGOs, social organizations, ,civil and police administration and to the frontline corona warriors i.e  nurses and other hospital staff.

The Technical Education Minister Mr. Charanjit Singh Channi addressing the students through the webinar said that our ITI girl students have made the state proud in the whole country leading by example during this crisis period of corona pandemic. He said that our students have once again proved that when it comes to serving the country in any crisis situation the Punjabis are real leaders. He said that the Chief Minister Captain Amarinder Singh has also congratulated the technical education department and students for this achievement.

Mr. Channi also stressed that in the modern industrial era only the degree does not matter but the skill is equally important to make Youth employable. Therefore the Punjab Government has decided to introduce the new skill based syllabus in the technical education institutes as per the needs of the modern day industry. He further said that ITIs of the state would be modernized in a phased manner in coordination with the industry so that the students get easily employed.

Mr. Anurag Verma Principal Secretary, Technical Education Department briefed that the 148 ITI girl students have been hounoured who made 1500 masks each and 13 ITI principles were also honoured who have prepared 25000 masks per institute. He said that appreciation letters have been sent to the best performer Principles and students of ITIs. He also said that such noble causes by the department would continue  till we win the battle against COVID-19.

Mr. Kumar Saurabh Raj Director Technical Education addressing the webinar said that the technical education department is working on the ways to train our students to make N95 masks and finding out ways to arrange material for these masks. He further said that this would make N95 masks available to the people at a very low price.

Mrs. Daljit Kaur Additional Director, Technical Education moderated the webinar, welcomed and introduced all the participants.

ਪੰਜਾਬ ਸਰਕਾਰ ਐਨ.ਐਫ.ਐੱਸ.ਏ. ਅਧੀਨ ਆਉਂਦੇ 36 ਲੱਖ ਪਰਿਵਾਰਾਂ ਨੂੰ ਦੇਵੇਗੀ ਸਮਾਰਟ ਰਾਸ਼ਨ ਕਾਰਡ

ਰਾਸ਼ਨ ਵੰਡ ਪ੍ਰੀਕਿਰਿਆ ਵਿਚ ਪਾਰਦਰਸ਼ਤਾ ਲਈ ਟੀਪੀਡੀਐਸ ਦਾ ਕੰਪਿਊਟਰੀਕਰਨ ਕੀਤਾ ਗਿਆ 

ਲਾਭਪਾਤਰੀਆਂ ਨੂੰ 1617 ਈ-ਪੋਸ ਮਸ਼ੀਨਾਂ ਰਾਹੀਂ ਵੰਡਿਆ ਜਾ ਰਿਹਾ ਰਾਸ਼ਨ 

READ IN ENGLISH: CLICK HERE

ਐਨ.ਐੱਫ.ਐੱਸ.ਏ. ਪਰਿਵਾਰਾਂ ਲਈ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਉਪਰਾਲੇ ਤਹਿਤ, ਪੰਜਾਬ ਸਰਕਾਰ ਲਗਭਗ 36 ਲੱਖ ਨੈਸ਼ਨਲ ਫੂਡ ਸਕਿਓਰਿਟੀ ਐਕਟ (ਐਨ.ਐੱਫ.ਐੱਸ.ਏ.) ਅਧੀਨ ਆਉਂਦੇ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਪ੍ਰਦਾਨ ਕਰਨ ਜਾ ਰਹੀ ਹੈ।

ਇਹ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ਼੍ਰੀ ਭਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਇਸ ਨਾਲ ਐਨਐਫਐਸਏ ਸਕੀਮ ਅਧੀਨ ਆਉਂਦੇ ਯੋਗ ਪਰਿਵਾਰਾਂ ਨੂੰ ਹੱਕੀ ਲਾਭ ਮਿਲਣਾ ਯਕੀਨੀ ਬਣੇਗਾ ਅਤੇ ਇਸ ਨਾਲ ਸਰਕਾਰ ਨੂੰ ਸੇਵਾਵਾਂ ਪ੍ਰਭਾਵਸ਼ਾਲੀ ਢੰਗ ਨਾਲ ਅਤੇ ਪੂਰੀ ਪਾਰਦਰਸ਼ਤਾ ਨਾਲ ਮੁਹੱਈਆ ਕਰਵਾਉਣ ਵਿੱਚ ਸਹਾਇਤਾ ਮਿਲੇਗੀ। ਸਮਾਰਟ ਰਾਸ਼ਨ ਕਾਰਡਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਸ਼੍ਰੀ ਆਸ਼ੂ ਨੇ ਦੱਸਿਆ ਕਿ ਇਸ ਸਮਾਰਟ ਰਾਸ਼ਨ ਕਾਰਡ ਦੀ ਵਰਤੋਂ ਬਿਨਾਂ ਕਿਸੇ ਵਾਧੂ ਦਸਤਾਵੇਜ਼ ਤੋਂ ਈ-ਪੋਸ ਮਸ਼ੀਨਾਂ ਰਾਹੀਂ ਸਰਕਾਰੀ ਡਿਪੂਆਂ (ਫੇਅਰ ਪ੍ਰਾਈਜ਼ ਸ਼ਾਪਸ) ਤੋਂ ਅਨਾਜ ਲੈਣ ਲਈ ਕੀਤੀ ਜਾਵੇਗੀ।

ਸਮਾਰਟ ਰਾਸ਼ਨ ਕਾਰਡ ਪਰਿਵਾਰ ਦੇ ਵੇਰਵੇ ਲੈਣ ਸਬੰਧੀ ਈ-ਪੋਸ ਮਸ਼ੀਨ ‘ਤੇ ਸਵਾਈਪ ਕੀਤਾ ਜਾਵੇਗਾ, ਜਿਸ ਤੋਂ ਬਾਅਦ ਪਰਿਵਾਰ ਦੇ ਮੈਂਬਰ ਦੀ ਬਾਇਓ-ਮੈਟ੍ਰਿਕਸ ਪ੍ਰਮਾਣਿਕਤਾ ਅਨਾਜ ਲੈਣ ਲਈ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਕਾਰਡਾਂ ਦੀ ਵਰਤੋਂ ਇੰਟਰਾ ਸਟੇਟ ਪੋਰਟੇਬਿਲਟੀ ਲਈ ਵੀ ਕੀਤੀ ਜਾ ਸਕਦੀ ਹੈ। ਸਮਾਰਟ ਰਾਸ਼ਨ ਕਾਰਡ ਦੀਆਂ ਸੁਰੱਖਿਆ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਚਿੱਪ ਵਿੱਚ ਏਕੀਕ੍ਰਿਤ ਲਾਭਪਾਤਰੀਆਂ ਦੇ ਵੇਰਵਿਆਂ ਨੂੰ ਤਾਲਾਬੰਦ ਕਰ ਦਿੱਤਾ ਜਾਵੇਗਾ, ਜੋ ਕਿ ਪ੍ਰਮਾਣਿਤ ਯੰਤਰਾਂ ਨਾਲ ਹੀ ਪੜ੍ਹੇ ਜਾਣਗੇ। ਫਾਈਲ ਢਾਂਚੇ ਨੂੰ ਇਸ ਢੰਗ ਨਾਲ ਤਿਆਰ ਕੀਤਾ ਗਿਆ ਹੈ ਕਿ ਇਹ ਸਿਰਫ ਪ੍ਰਮਾਣਿਤ ਈ-ਪੋਸ ਮਸ਼ੀਨਾਂ ਰਾਹੀਂ ਹੀ ਚਲਾਇਆ ਜਾ ਸਕੇਗਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਕਾਰਡਾਂ ਵਿੱਚ ਮੌਜੂਦ ਸੁਰੱਖਿਆ ਵਿਸ਼ੇਸ਼ਤਾਵਾਂ ਅਲਟਰਾ ਵਾਇਲਟ ਲਾਈਟ ਵਿਚ ਹੀ ਦਿਖਾਈ ਦੇਣਗੀਆਂ।

ਸਮਾਰਟ ਰਾਸ਼ਨ ਕਾਰਡਾਂ ਵਿਚ ਮਾਈਕਰੋ ਟੈਕਸਟ ਟੈਕਨੋਲੋਜੀ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ ਜੋ ਕਿ ਨੰਗੀਆਂ ਅੱਖਾਂ ਰਾਹੀਂ ਦਿਖਾਈ ਨਹੀਂ ਦੇਵੇਗੀ। ਕਾਰਡਾਂ ਦੇ ਪਿਛਲੇ ਪਾਸੇ ਛਾਪਿਆ ਗਿਆ ਕਿਊ ਆਰ ਕੋਡ ਇਕ ਤੋਂ ਵੱਧ ਖੇਤਰਾਂ ਦਾ ਸੁਮੇਲ ਹੈ। ਇਸ ਤੋਂ ਇਲਾਵਾ ਸਮਾਰਟ ਰਾਸ਼ਨ ਕਾਰਡ ਸਟੇਟ ਫੈਮਲੀ ਆਈ ਡੀ ਨਾਲ ਵੀ ਜੁੜੇ ਹੋਣਗੇ, ਜੋ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਕੇਂਦਰੀ/ਰਾਜ ਯੋਜਨਾਵਾਂ ਦੇ ਲਾਭ ਲੈਣ ਲਈ ਯੂਨੀਫਾਈਡ ਸਟੇਟ ਆਈਡੈਂਟਟੀ ਕਾਰਡ ਤਹਿਤ ਜਾਰੀ ਕੀਤੇ ਗਏ ਹਨ, ਜਿਸ ਦੇ ਲਈ ਪਰਿਵਾਰ ਹੱਕਦਾਰ ਹੈ।

ਸਟੇਟ ਫੈਮਲੀ ਆਈਡੀ “ਪੀਬੀਐਫ” ਹੋਵੇਗੀ ਜਿਸ ਤੋਂ ਬਾਅਦ 9-ਅੰਕਾਂ ਵਾਲਾ ਨੰਬਰ ਹੋਵੇਗਾ, ਜਿਵੇਂ ਕਿ ਪੀਬੀਐਫ 123456789 ਜਿਸ ਨੂੰ ਚੈੱਕਸਮ ਵੈਧਤਾ ਜ਼ਰੀਏ ਸਮਰਥਨ ਦਿੱਤਾ ਜਾਵੇਗਾ। ਇਹ ਯੂਨੀਫਾਈਡ ਸਟੇਟ ਆਈਡੀ ਰਾਜ ਨੂੰ ਵੱਖ-ਵੱਖ ਸਕੀਮਾਂ ਅਧੀਨ ਆਉਣ ਵਾਲੇ ਪਰਿਵਾਰਾਂ/ਨਾਗਰਿਕਾਂ ਦਾ ਸਟੇਟ ਡੇਟਾਬੇਸ ਬਣਾਉਣ ਵਿਚ ਸਹਾਇਤਾ ਕਰੇਗੀ।

ਉਨ੍ਹਾਂ ਦੱਸਿਆ ਕਿ ਰਾਸ਼ਨ ਵੰਡ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਚੋਰੀ ਨੂੰ ਰੋਕਣ ਲਈ ਟੀਪੀਡੀਐਸ ਦੇ ਕੰਮ ਦਾ ਕੰਪਿਊਟਰੀਕਰਨ ਕੀਤਾ ਗਿਆ ਹੈ। 17 ਨਵੰਬਰ 2017 ਦੀ ਕੈਬਨਿਟ ਮੀਟਿੰਗ ਵਿੱਚ ਰਾਸ਼ਨ ਦੀ ਵੰਡ ਵਿਚ ਘਪਲੇ ਨੂੰ ਰੋਕਣ ਲਈ ਰਾਸ਼ਨ ਡਿਪੂਆਂ ਦੀ ਸਵੈਚਾਲਨ ਅਤੇ ਸਪਲਾਈ ਚੇਨ ਦੇ ਪ੍ਰਬੰਧਨ ਤੋਂ ਇਲਾਵਾ ਐਂਡ ਟੂ ਐਂਡ ਕੰਪਿਊਟਰੀਕਰਨ ਸਕੀਮ ਤਹਿਤ ਟੀਪੀਡੀਐਸ ਦੇ ਮੁਕੰਮਲ ਕੰਪਿਊਟਰੀਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਸੀ। 

ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਤਹਿਤ ਪੰਜਾਬ ਭਰ ਵਿੱਚ ਸਾਰੇ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਬਾਇਓਮੈਟ੍ਰਿਕਸ ਅਤੇ ਆਧਾਰ ਨੰਬਰਾਂ ਦੀ ਤਸਦੀਕ ਕਰਨ ਤੋਂ ਬਾਅਦ 1617 ਈ-ਪੋਸ ਮਸ਼ੀਨ ਰਾਹੀਂ ਰਾਸ਼ਨ ਵੰਡਿਆ ਜਾ ਰਿਹਾ ਹੈ ਅਤੇ ਈ-ਪੋਸ ਮਸ਼ੀਨਾਂ ਵੀ ਆਈ ਸਕੈਨਰਾਂ ਅਤੇ ਤੋਲ ਸਕੇਲ ਨਾਲ ਜੁੜੀਆਂ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ ਕੁੱਲ 17366 ਡਿਪੂ ਹਨ ਅਤੇ ਡਿਪੂ ਧਾਰਕਾਂ ਨੂੰ 50 ਰੁਪਏ ਪ੍ਰਤੀ ਕੁਇੰਟਲ ਕਣਕ ਦੀ ਵੰਡ ਲਈ ਮਾਰਜਨ ਮਨੀ ਪੇਸ਼ਗੀ ਵਜੋਂ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਡਿਪੂ ਹੋਲਡਰ ਵਧੇਰੇ ਚੀਜ਼ਾਂ ਵੇਚ ਸਕਦੇ ਹਨ ਤਾਂ ਜੋ ਉਨ੍ਹਾਂ ਦੀ ਆਮਦਨੀ ਵਿੱਚ ਵਾਧਾ ਹੋ ਸਕੇ ਅਤੇ ਪੰਜ ਕਿੱਲੋ ਦੇ ਗੈਸ ਸਿਲੰਡਰ ਦੀ ਸਪਲਾਈ ਵੀ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਵਿਭਾਗ ਵੱਲੋਂ ਇੱਕ ਮਜ਼ਬੂਤ ਅੰਦਰੂਨੀ ਅਤੇ ਬਾਹਰੀ ਸ਼ਿਕਾਇਤ ਨਿਵਾਰਣ ਪ੍ਰਣਾਲੀ ਦੀ ਸਥਾਪਨਾ ਵੀ ਕੀਤੀ ਹੈ।

ਲਾਭਪਾਤਰੀ ਆਪਣੀਆਂ ਸ਼ਿਕਾਇਤਾਂ ਵਿਜੀਲੈਂਸ ਕਮੇਟੀਆਂ, ਵਿਭਾਗੀ ਅਧਿਕਾਰੀਆਂ, ਜ਼ਿਲ੍ਹਾ ਸ਼ਿਕਾਇਤ ਨਿਵਾਰਣ ਅਧਿਕਾਰੀਆਂ (ਵਧੀਕ ਡਿਪਟੀ ਕਮਿਸ਼ਨਰ ਪੱਧਰ ਦੇ ਅਧਿਕਾਰੀਆਂ), ਰਾਜ ਖੁਰਾਕ ਕਮਿਸ਼ਨ ਜਾਂ ਟੋਲ ਫਰੀ ਨੰਬਰ 180030061313 ਅਤੇ http://governance.punjab.gov.in.  ‘ਤੇ ਦਰਜ ਕਰ ਸਕਦੇ ਹਨ।ਇਸ ਤੋਂ ਇਲਾਵਾ ਡੀਜੀਆਰ ਟੀਮ ਪੰਜਾਬ ਵੱਲੋਂ ਇੱਕ ਨਵਾਂ ਪੋਰਟਲ http://connect.punjab.gov.in. ਵੀ ਤਿਆਰ ਕੀਤਾ ਹੈ ਅਤੇ ਆਨ ਲਾਈਨ ਟ੍ਰਾਂਜੈਕਸ਼ਨਾਂ ਨੂੰ epos.punjab.gov.in  ‘ਤੇ ਦੇਖਿਆ ਜਾ ਸਕਦਾ ਹੈ।

70 Gynaecologists trained for providing tele-medicine consultations to pregnant women

ਪੰਜਾਬੀ ਵਿੱਚ ਪੜ੍ਹਨ ਲਈ ਇਥੇ ਕਲਿੱਕ ਕਰੋ

  • 90,463 Ante-Natal Checkup registered from April to June
  • 12,479 COVID-19 tests of pregnant women conducted in their third trimester

To ensure the safety of pregnant women from the corona virus, the Health & Family Welfare Department imparted the special training to 70 Gynaecologists for providing tele-medicine consultations to pregnant women. Besides this, separate labor rooms are set up in all district hospitals to conduct the deliveries of COVID-19 positive pregnant women.

The Health Minister Mr. Balbir Singh Sidhu said that instructions have been issued to all Civil Surgeons to promote the tele-medicine consultations of Gynaecologist as well as general OPD services which are available on the eSanjeevani App. He said that now the app is easily available on android mobile, so there is no dependence on laptop/pc. Anyone can avail free services of online-consultations by using their mobile phones. It has proved as a boon for pregnant women who did not want to attend Normal OPD fearing the risk of contracting COVID-19. However, ANC programme has continuously remained functional in all HWCs/SCs since lockdown to ensure the services in rural areas.

Mr. Sidhu said that a total number of 90,463 ANC registered from April to June, 2020 and 63,827 deliveries took place in the State.

He further said that COVID-19 test is made mandatory during the third trimester of pregnancy under which 12,479 pregnant women tested for COVID-19 from April to June, out of which 118 were tested positive. He said 56 deliveries of COVID patients were conducted successfully in government facilities as 20 normal and 36 LSCS. He assured that no stone would be left unturned to ensure quality health services across the Punjab.

The Minister said that Mother & Child Healthcare services continued unabated in state as our health care staff conducted safe deliveries and provided Antenatal care to Pregnant Women. Regular instructions were also being disseminated from state to All Districts on continuation of non-COVID essential services.

The State Government has fixed the rates of private hospitals providing the treatment facilities to the corona patients and also instructed the private institutions to provide tertiary healthcare services to patients referred by the Govt. hospitals.

ਗਰਭਵਤੀ ਔਰਤਾਂ ਨੂੰ ਟੈਲੀ-ਮੈਡੀਸਨ ਸਲਾਹ ਦੇਣ ਲਈ 70 ਗਾਇਨੀਕਾਲੋਜਿਸਟਾਂ ਨੂੰ ਦਿੱਤੀ ਵਿਸ਼ੇਸ਼ ਸਿਖਲਾਈ

FOR ENGLISH VERSION CLICK HERE
WhatsApp Image 2020-08-01 at 4.19.09 PM
  • ਅਪ੍ਰੈਲ ਤੋਂ ਜੂਨ ਤੱਕ 90,463 ਐਂਟੀਨੇਟਲ ਚੈਕਅੱਪ ਰਜਿਸਟਰਡ
  • 12,479 ਗਰਭਵਤੀ  ਔਰਤਾਂ ਦੇ ਤੀਜੀ ਤਿਮਾਹੀ  ਦੌਰਾਨ ਕੋਵਿਡ-19 ਦੇ ਟੈਸਟ ਕਰਵਾਏ

ਕੋਰੋਨਾ ਵਾਇਰਸ ਤੋਂ ਗਰਭਵਤੀ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਗਰਭਵਤੀ ਔਰਤਾਂ ਨੂੰ ਟੈਲੀ-ਮੈਡੀਸਨ ਸਲਾਹ-ਮਸ਼ਵਰੇ ਲਈ 70 ਗਾਇਨੀਕਾਲੋਜਿਸਟਸ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਹੈ। ਇਸ ਤੋਂ ਇਲਾਵਾ ਕੋਵਿਡ -19 ਪਾਜ਼ੇਟਿਵ ਗਰਭਵਤੀ .ਔਰਤਾਂ ਦੇ ਜਣੇਪੇ ਲਈ ਸਾਰੇ ਜ਼ਿਲਾ ਹਸਪਤਾਲਾਂ ਵਿੱਚ ਵੱਖਰੇ ਲੇਬਰ ਰੂਮ ਸਥਾਪਤ ਕੀਤੇ ਗਏ ਹਨ।

ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸਾਰੇ ਸਿਵਲ ਸਰਜਨਾਂ ਨੂੰ ਗਾਇਨੀਕਾਲੋਜਿਸਟ ਵਲੋਂ ਟੈਲੀ-ਮੈਡੀਸਨ ਸਲਾਹ ਦੇ ਨਾਲ- ਨਾਲ ਆਮ ਓਪੀਡੀ ਸੇਵਾਵਾਂ ਜੋ ਕਿ  ‘ਈ- ਸੰਜੀਵਨੀ ’ ਐਪ ਤੇ ਉਪਲਬਧ ਹਨ, ਨੂੰ ਉਤਸ਼ਾਹਤ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਕਿਹਾ ਕਿ ਹੁਣ ਐਪ ਐਂਡਰਾਇਡ ਮੋਬਾਇਲ ‘ਤੇ ਅਸਾਨੀ ਨਾਲ ਉਪਲਬਧ ਹੈ ਇਸ ਲਈ ਲੈਪਟਾਪ / ਕੰਪਿਊਟਰ ‘ਤੇ ਕੋਈ ਨਿਰਭਰਤਾ ਨਹੀਂ ਹੈ। ਕੋਈ ਵੀ ਵਿਅਕਤੀ ਆਪਣੇ ਮੋਬਾਇਲ ਫੋਨ ਦੀ ਵਰਤੋਂ ਕਰਕੇ ਆਨਲਾਈਨ ਸਿਹਤ  ਸਲਾਹ ਦੀਆਂ ਮੁਫਤ ਸੇਵਾਵਾਂ ਪ੍ਰਾਪਤ ਕਰ ਸਕਦਾ ਹੈ। ਇਹ ਉਨਾਂ ਗਰਭਵਤੀ ਔਰਤਾਂ ਲਈ ਇਕ ਵਰਦਾਨ ਸਾਬਤ ਹੋਇਆ ਹੈ ਜੋ ਕੋਵਿਡ -19 ਦੇ  ਡਰ ਕਾਰਨ ਜਨਰਲ ਓਪੀਡੀ ਵਿਚ ਜਾਣ ਤੋਂ ਕਤਰਾਉਂਦੀਆਂ ਸਨ। ਹਾਲਾਂਕਿ, ਏ.ਐੱਨ. ਸੀ ਪ੍ਰੋਗਰਾਮ ਦਿਹਾਤੀ ਖੇਤਰਾਂ ਵਿੱਚ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਤਾਲਾਬੰਦੀ ਤੋਂ ਬਾਅਦ ਸਾਰੇ ਐਚ ਡਬਲਯੂ ਸੀ / ਐਸ ਸੀ ਵਿੱਚ ਨਿਰੰਤਰ ਕਾਰਜਸ਼ੀਲ ਰਿਹਾ ਹੈ।
ਸ੍ਰੀ ਸਿੱਧੂ ਨੇ ਦੱਸਿਆ ਕਿ ਅਪ੍ਰੈਲ ਤੋਂ ਜੂਨ, 2020 ਤੱਕ ਕੁੱਲ 90,463 ਏ.ਐਨ.ਸੀ ਰਜਿਸਟਰਡ  ਹੋਏ  ਅਤੇ ਸੂਬੇ ਵਿੱਚ 63,827 ਜਣੇਪੇ ਹੋਏ।
ਉਨਾਂ ਅੱਗੇ ਕਿਹਾ ਕਿ ਗਰਭ ਅਵਸਥਾ ਦੀ ਤੀਜੀ ਤਿਮਾਹੀ ਦੌਰਾਨ ਕੋਵਿਡ -19 ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ, ਜਿਸ ਦੇ ਤਹਿਤ ਅਪ੍ਰੈਲ ਤੋਂ ਜੂਨ ਤੱਕ ਕੋਵਿਡ -19 ਲਈ 12,479 ਗਰਭਵਤੀ ਔਰਤਾਂ ਦਾ ਟੈਸਟ ਕੀਤਾ ਗਿਆ ਸੀ, ਜਿਨਾਂ ਵਿਚੋਂ 118 ਦਾ ਟੈਸਟ ਪਾਜ਼ੇਟਿਵ ਆਇਆ। ਉਨਾਂ ਕਿਹਾ ਕਿ ਕੋਵਿਡ ਮਰੀਜ਼ਾਂ ਦੇ 56 ਜਣੇਪੇ ਸਰਕਾਰੀ ਹਸਪਤਾਲਾਂ ਵਿੱਚ ਹੋਏ,  ਜਿਨਾਂ ਵਿਚੋਂ 20 ਆਮ ਅਤੇ 36 ਆਪ੍ਰੇਸ਼ਨ ਰਾਹੀਂ ਸਫਲਤਾਪੂਰਵਕ ਕਰਵਾਏ ਗਏ ਹਨ। ਉਨਾਂ ਭਰੋਸਾ ਦਿੱਤਾ ਕਿ ਪੰਜਾਬ ਭਰ ਵਿੱਚ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੰਤਰੀ ਨੇ ਕਿਹਾ ਕਿ ਜੱਚਾ-ਬੱਚਾ ਸਿਹਤ ਸੰਭਾਲ ਸੇਵਾਵਾਂ ਸੂਬੇ ਵਿਚ ਨਿਰਵਿਘਨ ਜਾਰੀ ਹਨ ਕਿਉਂਕਿ ਸਾਡੇ ਸਿਹਤ ਸੰਭਾਲ ਅਮਲੇ ਨੇ ਸੁਰੱਖਿਅਤ ਜਣੇਪੇ ਕਰਵਾਏ ਅਤੇ ਗਰਭਵਤੀ ਔਰਤਾਂ ਨੂੰ ਜਣੇਪੇ ਤੋਂ ਪਹਿਲਾਂ ਦੀ ਦੇਖਭਾਲ (ਐਂਟੀਨੇਟਲ ਚੈਕਅੱਪ)ਮੁਹੱਈਆ ਕਰਵਾਈ। ਰਾਜ ਤੋਂ ਸਾਰੇ ਜ਼ਿਲਿਆਂ ਵਿੱਚ ਨਾਨ- ਕੋਵਿਡ  ਜ਼ਰੂਰੀ ਸੇਵਾਵਾਂ ਨੂੰ ਜਾਰੀ ਰੱਖਣ ਸਬੰਧੀ ਨਿਯਮਤ ਹਦਾਇਤਾਂ ਦਿੱਤੀਆਂ  ਜਾ ਰਹੀਆਂ ਹਨ।
ਸੂਬਾ ਸਰਕਾਰ ਨੇ ਕੋਰੋਨਾ ਮਰੀਜ਼ਾਂ ਨੂੰ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਦੀਆਂ ਦਰਾਂ ਨਿਰਧਾਰਤ ਕੀਤੀਆਂ ਹਨ ਅਤੇ ਨਾਲ ਹੀ ਪ੍ਰਾਈਵੇਟ ਹਸਪਤਾਲਾਂ ਨੂੰ ਸਰਕਾਰ ਵਲੋਂ ਭੇਜੇ ਮਰੀਜ਼ਾਂ ਨੂੰ ਤੀਜੇ ਪੱਧਰ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

#ਮਿਸ਼ਨਫਤਹਿ: ਕੋਵਿਡ-19 ਦੇ ਟਾਕਰੇ ਲਈ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਨੇ ਅਪਣਾਈ ਨਵੀਨਤਮ ਪਹੁੰਚ

ਮੈਡੀਕਲ ਕਾਲਜਾਂ, ਜ਼ਿਲ੍ਹਾ ਹਸਪਤਾਲਾਂ ਅਤੇ ਹੇਠਲੇ ਪੱਧਰ ‘ਤੇ ਕੰਮ ਕਰ ਰਹੇ ਫਰੰਟ ਲਾਈਨ ਵਰਕਰਾਂ ਨੂੰ ਸਪੈਸ਼ਲਾਈਜ਼ਡ ਟਰੇਨਿੰਗ ਦੇ ਕੇ ਬਣਾਇਆ ਕੋਰੋਨਾ ਨਾਲ ਲੜਨ ਦੇ ਸਮਰੱਥ

READ IN ENGLISH: CLICK HERE

ਮਿਸ਼ਨ ਫਤਹਿ ਤਹਿਤ ਕੋਵਿਡ-19 ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਅਧੀਨ ਡਾਕਟਰੀ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਰਿਵਾਇਤੀ ਢੰਗ-ਤਰੀਕਿਆਂ ਦੀ ਬਜਾਏ ਨਵੀਨਤਮ ਪਹੁੰਚ ਨੂੰ ਅਪਣਾਉਂਦਆਂ ਮੈਡੀਕਲ ਕਾਲਜਾਂ, ਜ਼ਿਲ੍ਹਾ ਹਸਪਤਾਲਾਂ ਅਤੇ ਹੇਠਲੇ ਪੱਧਰ ‘ਤੇ ਕੰਮ ਕਰ ਰਹੇ ਫਰੰਟ ਲਾਈਨ ਵਰਕਰਾਂ ਨੂੰ ਸਪੈਸ਼ਲਾਈਜ਼ਡ ਟਰੇਨਿੰਗ ਰਾਹੀਂ ਇਸ ਬੀਮਾਰੀ ਨਾਲ ਟਾਕਰੇ ਦੇ ਸਮਰੱਥ ਬਣਾਇਆ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ.ਤਿਵਾੜੀ ਨੇ ਦੱਸਿਆ ਕਿ ਵਿਭਾਗ ਵੱਲੋਂ ਕੋਵਿਡ-19 ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰ ‘ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਾਸਤੇ ਜ਼ਿਲ੍ਹਾ ਹਸਪਤਾਲਾਂ ਨੂੰ ਪੋਜ਼ੀਟਿਵ ਮਰੀਜ਼ਾਂ ਦੇ ਸੰਪਰਕ ਟਰੇਸ ਕਰਨ, ਕਨਟੇਨਿੰਗ ਜ਼ੋਨ ਸਥਾਪਤ ਕਰਨ, ਸ਼੍ਰੇਣੀ 1 ਅਤੇ 2 ਦੀਆਂ ਸਹੂਲਤਾਂ ਦਾ ਮੁਲਾਂਕਣ ਕਰਨ ਅਤੇ ਹਰੇਕ ਜ਼ਿਲ੍ਹੇ ਦੀ ਸਹਾਇਤਾ ਲਈ 3-3 ਡਾਕਟਰ ਤਾਇਨਾਤ ਕੀਤੇ ਗਏ ਹਨ । ਇਸ ਤੋਂ ਇਲਾਵਾ ਮਰੀਜ਼ਾਂ ਦੇ ਸੈਂਪਲ ਲੈਣ ਦੀ ਸਿਖਲਾਈ, ਇਲਾਜ ਸਬੰਧੀ ਮਾਰਗ ਦਰਸ਼ਨ ਅਤੇ ਹਰੇਕ ਜ਼ਿਲ੍ਹੇ ਲਈ ਨੋਡਲ ਫੈਕਲਟੀ ਮੁਹੱਈਆ ਕਰਵਾਈ ਗਈ।

ਇਸ ਦੇ ਨਾਲ ਹੀ  ਤੀਜੇ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੂਬੇ ਵਿੱਚ ਟਰਸ਼ਰੀ ਕੇਅਰ ਸਰਵੇ ਕਰਵਾਇਆ ਗਿਆ, ਜਿਸਦੇ ਕਿ 76 ਪੈਰਾਮੀਟਰ ਸਨ। ਇਸ ਸਰਵੇ ਦੌਰਾਨ 218 ਨਿਜੀ ਹਸਪਤਾਲਾਂ ਦੀ ਪਹਿਚਾਣ ਉਪਰੰਤ ਚੋਣ ਕੀਤੀ ਗਈ ਹੈ ਤਾਂ ਜੋ ਲੋੜ ਪੈਣ ‘ਤੇ ਮਰੀਜ਼ਾਂ ਨੂੰ ਢੁਕਵੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਮਾਹਰ ਡਾਕਟਰਾਂ ਦਾ ਸਮੂਹ ਬਣਾਇਆ ਗਿਆ ਹੈ, ਜੋ ਲੋੜ ਪੈਣ ‘ਤੇ ਮੈਡੀਕਲ ਕਾਲਜਾਂ, ਜ਼ਿਲ੍ਹਾ ਹਸਪਤਾਲਾਂ ਅਤੇ ਹੇਠਲੇ ਪੱਧਰ ‘ਤੇ ਕੰਮ ਕਰ ਰਹੇ ਫਰੰਟ ਲਾਈਨ ਵਰਕਰਾਂ ਨੂੰ ਫੋਨ ਅਤੇ ਵੀਡੀਓ ਕਾਨਫਰੰਸ ਰਾਹੀਂ ਮਾਰਗ ਦਰਸ਼ਨ ਦਿੰਦੇ ਹਨ।  

ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਟ੍ਰੇਨਿੰਗ ਦੇਣ ਦੇ ਇਸ ਕਾਰਜ ਵਿੱਚ ਪ੍ਰੋ.ਕੇ ਕੇ ਤਲਵਾੜ (ਸਲਾਹਕਾਰ ਸਿਹਤ ਅਤੇ ਮੈਡੀਕਲ ਸਿੱਖਿਆ, ਪੰਜਾਬ ਸਰਕਾਰ) ਦੀ ਅਗਵਾਈ ਹੇਠ ਪ੍ਰੋਫੈਸਰ ਬਿਸ਼ਵ ਮੋਹਨ (ਕਾਰਡੀਓਲੌਜੀ ਵਿਭਾਗ, ਡੀ.ਐਮ.ਸੀ.ਐਚ. ਲੁਧਿਆਣਾ),  ਪ੍ਰੋਫੈਸਰ ਜੀ.ਡੀ. ਪੁਰੀ, ਡੀਨ ਅਤੇ ਐਚ.ਓ.ਡੀ. ਐਨਸਥੀਸੀਆ, ਪੀ.ਜੀ.ਆਈ.ਐਮ.ਈ.ਆਰ, ਚੰਡੀਗੜ੍ਹ,   ਡਾ.  ਵਿਕਾਸ ਸੂਰੀ, ਮੈਡੀਸਨ ਦੇ ਐਡੀਸ਼ਨਲ ਪ੍ਰੋਫੈਸਰ, ਪੀ.ਜੀ.ਆਈ.ਐਮ.ਈ.ਆਰ. ਚੰਡੀਗੜ੍ਹ, ਡਾ: ਅਨੂਪ ਕੇ ਸਿੰਘ, ਐਸੋਸੀਏਟ ਪ੍ਰੋਫੈਸਰ ਪਲੂਮਨਰੀ ਐਂਡ ਕ੍ਰਿਟੀਕਲ ਕੇਅਰ ਮੈਡੀਸਿਨ ਵਿਭਾਗ, ਲੈਨੋਕਸ ਹਿੱਲ ਹਸਪਤਾਲ, ਨਿਊਯਾਰਕ, ਯੂ.ਐਸ.ਏ., ਡਾ. ਅਜੀਤ ਕਿਆਲ, ਸੇਂਟ ਜੋਰਜ ਯੂਨੀਵਰਸਿਟੀ ਹਸਪਤਾਲ, ਐਨ.ਐਚ.ਐਸ.  ਫਾਊਂਡੇਸ਼ਨ ਟਰੱਸਟ), ਡਾ. ਸੰਦੀਪ ਕਟਾਰੀਆ, ਐਨਸਥੀਸੀਆ ਸਲਾਹਕਾਰ, ਬ੍ਰੋਂਨਕਸ ਨਿਊਯਾਰਕ),  ਪ੍ਰੋ: ਨਿਤੀਸ਼ ਨਾਇਕ, ਪ੍ਰੋਫੈਸਰ ਕਾਰਡੀਓਲੌਜੀ ਏਮਜ਼, ਨਵੀਂ ਦਿੱਲੀ) ਪ੍ਰੋ ਅੰਬੂਜ ਰਾਏ, ਪ੍ਰੋਫੈਸਰ ਕਾਰਡੀਓਲਾਜੀ  ਏਮਜ਼ ਨਵੀਂ ਦਿੱਲੀ , ਪ੍ਰੋ: ਰਾਜੇਸ਼ ਮਹਾਜਨ,  ਮੈਡੀਸਨ ਦੇ ਪ੍ਰੋਫੈਸਰ, ਡੀ.ਐਮ.ਸੀ. ਲੁਧਿਆਣਾ ,  ਪ੍ਰੋ: ਰਵਿੰਦਰ ਗਰਗ, ਪ੍ਰੋਫੈਸਰ ਮੈਡੀਸਨ, ਸਰਕਾਰੀ ਮੈਡੀਕਲ ਕਾਲਜ ਫਰੀਦਕੋਟ, ਪ੍ਰੋ: ਆਰ. ਐਸ. ਸਿਬੀਆ, ਪ੍ਰੋਫ਼ੈਸਰ ਮੈਡੀਸਨ  ਸਰਕਾਰੀ ਮੈਡੀਕਲ ਕਾਲਜ ਪਟਿਆਲਾ,  ਪ੍ਰੋਫੈਸਰ ਰਮਨ ਸ਼ਰਮਾ,   ਪ੍ਰੋਫੈਸਰ ਮੈਡੀਸਨ, ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪ੍ਰੋਫੈਸਰ ਨਿਤਿਨ ਮਲਹੋਤਰਾ ਪ੍ਰੋਫੈਸਰ ਮੈਡੀਸਨ, ਸੀ.ਐਮ.ਸੀ. ਮੈਡੀਕਲ ਕਾਲਜ ਲੁਧਿਆਣਾ,   ਵਲੋਂ ਟ੍ਰੇਨਿੰਗ ਦੇਣ ਵਿਚ ਅਹਿਮ ਭੂਮਿਕਾ ਨਿਭਾਈ ਗਈ ਜਦਕਿ ਕਲਰ ਕੋਡਿਡ  ਸਬੰਧੀ ਟ੍ਰੇਨਿੰਗ ਲਈ ਡਾ. ਸਾਹਿਲ ਗੋਇਲ (ਡੀ.ਐਮ.ਸੀ.ਐਚ. ਲੁਧਿਆਣਾ), ਪ੍ਰੋ: ਗੁਰਪ੍ਰੀਤ ਐਸ ਵਾਂਦਰ (ਡੀ.ਐਮ.ਸੀ.ਐਚ. ਲੁਧਿਆਣਾ), ਡਾ: ਸਰਜੂ ਰਲਹਨ (ਐਚ.ਡੀ.ਐਚ.ਆਈ, ਲੁਧਿਆਣਾ), ਪ੍ਰੋਫੈਸਰ ਵਿਸ਼ਾਲ ਚੋਪੜਾ (ਸਰਕਾਰੀ ਮੈਡੀਕਲ ਕਾਲਜ ਪਟਿਆਲਾ), ਮੈਡੀਸਨ ਦੇ ਪ੍ਰੋਫੈਸਰ, ਸੀਐਮਸੀ ਲੁਧਿਆਣਾ, ਵਿਸ਼ੇਸ਼ ਇਨਪੁਟ ਅਤੇ ਰੰਗ-ਕੋਡ ਸੰਕਲਪ ਨਾਲ ), ਪ੍ਰੋ. ਅਕਾਸ਼ਦੀਪ (ਡੀ.ਐਮ.ਸੀ.ਐਚ.  ਲੁਧਿਆਣਾ) ਡਾ. ਤਨੂੰ ਸਿੰਘਲ (ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਮੁੰਬਈ) ਅਤੇ ਸ੍ਰੀ ਰਾਜਾ ਗੁਪਤਾ, (ਡੀ.ਐਮ.ਸੀ.ਐਚ. ਲੁਧਿਆਣਾ ) ਵਲੋਂ ਟ੍ਰੇਨਿੰਗ ਸਬੰਧੀ ਵਿਸ਼ੇਸ਼ ਇਨਪੁੱਟ ਦਿੱਤੇ ਗਏ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਮੈਡੀਕਲ ਕਾਲਜ ਪਹਿਲੀ ਵਾਰ ਇਸ ਪੱਧਰ ‘ਤੇ ਕੁਸ਼ਲਤਾ ਨਾਲ ਤਾਲਮੇਲ ਕਰ ਕੇ ਇਸ ਨਵੀਂ ਬਿਮਾਰੀ ਨਾਲ ਨਜਿੱਠਣ ਲਈ ਪੂਰੀ ਤਾਕਤ ਨਾਲ ਇਕਜੁੱਟ ਹੋ ਕੇ ਕੰਮ ਕਰ ਰਹੇ ਹਨ। ਸ੍ਰੀ ਤਿਵਾੜੀ ਨੇ ਕੋਵਿਡ 19 ਦਾ ਟਾਕਰਾ ਕਰਨ ਵਿਚ ਸਹਾਈ ਸਿੱਧ ਹੋਈ  ਪ੍ਰੋ.ਕੇ.ਕੇ.ਤਲਵਾੜ ਦੀ ਅਗਵਾਈ ਵਾਲੀ ਟ੍ਰੇਨਿੰਗ ਦੇਣ ਵਾਲੇ ਸਮੂਹ ਡਾਕਟਰਾਂ ਦੀ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਨ੍ਹਾਂ ਦੇ ਮਾਰਗ ਦਰਸ਼ਨ ਸਦਕਾ ਹੀ ਪੰਜਾਬ ਰਾਜ ਕੋਵਿਡ 19 ਖ਼ਿਲਾਫ਼ ਨਿਰਣਾਇਕ ਜੰਗ ਲੜ ਸਕਿਆ ਹੈ।

MissionFateh : Department of Medical Education and Research pulls up socks for combatting Covid 19 more efficaciously

Provides Specialized Training to Medical Colleges, District Hospitals And Grassroots Front Line Workers

ਪੰਜਾਬੀ ਵਿੱਚ ਪੜ੍ਹੋ: ਕਲਿੱਕ ਕਰੋ

Under Mission Fateh, the Department of Medical Education and Research is taking steps to combat COVID-19 through specialized training of medical colleges, district hospitals and front line workers , working at the grass root level by adopting the latest approach instead of traditional methods.

Disclosing this here today Principal Secretary Medical Education and Research Mr. DK Tewari  said that in order to provide health services at the district level to fight with COVID-19, department has directed the district hospitals to trace the contacts of positive patients, set up containment zones and evaluate the facilities of category 1 and 2. Apart from this, 3-3 doctors have been deputed to help each district.

                He further said that training in patient sampling, treatment guidance and nodal faculty for each district was provided. In addition a Tertiary Care Survey was conducted in the state, which was based on 76 parameters. During the survey, 218 private hospitals have been identified and selected to provide adequate health services to the patients as and when required.

                He  said that the department has constituted a team of specialist doctors who,if required, provide guidance to the medical colleges, district hospitals and the front line workers working at the grass root level through phone and video conferencing. In this process of imparting training Prof K.K. Talwar ( Advisor Health and Medical Education , Government of Punjab ) , Moderated by Prof Bishav Mohan ( Department of Cardiology , DMCH Ludhiana ),  Prof. G D. Puri , Dean & HOD Anesthesia , PGIMER , Chandigarh  ) Dr. Vikas Suri , Additional Professor of Medicine , PGIMER , Chandigarh  ) Dr Anup K Singh , Associate Professor of Medicine , Department of Pulmonary and Critical Care Medicine , Lenox Hill Hospital , New York , USA  ) Dr Ajit Kayal , ST George’s University Hospitals , NHS foundation Trust  ) Dr Sandeep Kataria , Consultant of Anaesthesia , Bronx New York  ) Prof. Nitish Naik , Professor of Cardiology , AIIMS , New Delhi  ) Prof Ambuj Roy , Professor of Cardiology , AIIMS New Delhi ) Prof. Rajesh Mahajan , Professor of Medicine , DMC Ludhiana  ) Prof. Ravinder Garg , Professor of Medicine , GMC Faridkot ) Prof. RS Sibia , Professor of Medicine , GMC Patiala ) Prof Raman Sharma , Professor of Medicine , GMC Amritsar ) Prof Nitin Malhotra , Professor of Medicine , CMC Ludhiana with special input and color – coded concept from Dr Sahil Goel ( DMCH Ludhiana ) , Prof. Gurpreet S Wander ( DMCH Ludhiana ) , Dr Sarju Ralhan ( HDHI , Ludhiana ) , Prof Vishal Chopra ( GMC Patiala ) , Prof Akashdeep ( DMCH Ludhiana ) Dr Tanu Singhal ( Kokilaben Dhirubhai Ambani Hospital Mumbai ) & Mr Raja Gupta ( DMCH Ludhiana ) provided special inputs regarding training.

                He said that for the first time various medical colleges of Punjab are working in unison with full vigor to combat this new disease by coordinating efficiently at this level.

                Lauding the team of doctors led by Prof. KK Talwar, who proved to be instrumental in combating Covid-19, Mr. Tewari said that due to their guidance, Punjab became able to fight a decisive battle against Covid 19.

ਸਾਰਾਗੜੀ ਸ਼ਹੀਦ ਈਸ਼ਰ ਸਿੰਘ ਦੀ ਯਾਦ ‘ਚ ਬਣ ਰਹੇ ਹਸਪਤਾਲ ਦਾ ਸਿਹਤ ਮੰਤਰੀ ਨੇ ਰੱਖਿਆ ਨੀਂਹ ਪੱਥਰ

ਸੂਬੇ ਦੇ ਲੋਕਾਂ ਨੂੰ ਸਰਬੋਤਮ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਵਚਨਬੱਧ – ਬਲਬੀਰ ਸਿੰਘ

READ IN ENGLISH: CLICK HERE

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਅੱਜ ਰਾਏਕੋਟ ਤਹਿਸੀਲ ਦੇ ਪਿੰਡ ਝੋਰੜਾਂ ਵਿਖੇ 10 ਬਿਸਤਰਿਆਂ ਵਾਲੇ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਦਾ ਨੀਂਹ ਪੱਥਰ ਰੱਖਿਆ।

ਉਨਾਂ ਦੱਸਿਆ ਕਿ ਇਹ ਹੈਲਥ ਸੈਂਟਰ ਸਾਰਾਗੜੀ ਯੁੱਧ ਦੇ ਸਹੀਦ ਹੌਲਦਾਰ ਈਸਰ ਸਿੰਘ ਦੀ ਯਾਦ ‘ਚ ਬਣਾਇਆ ਜਾ ਰਿਹਾ ਹੈ। ਇਹ ਹੈਲਥ ਸੈਂਟਰ 55 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਇਹ ਪ੍ਰਾਇਮਰੀ ਹੈਲਥ ਸੈਂਟਰ ਅਗਲੇ 6 ਮਹੀਨਿਆਂ ‘ਚ ਮੁਕੰਮਲ ਤੈਆਰ ਹੋ ਜਾਵੇਗਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਸਿੱਧੂ ਨੇ ਦੱਸਿਆ ਕਿ ਇਹ ਇੱਕ 10 ਬਿਸਤਰਿਆਂ ਵਾਲਾ ਪ੍ਰਾਇਮਰੀ ਹੈਲਥ ਸੈਂਟਰ ਹੋਵੇਗਾ ਜਿਸ ਵਿੱਚ ਹੋਰ ਸਹੂਲਤਾਂ ਤੋਂ ਇਲਾਵਾ ਕੋਲਡ ਚੇਨ ਰੂਮ, ਟੀਕਾਕਰਨ ਕਮਰਾ, ਵਾਰਡ, ਲੇਬਰ ਰੂਮ ਅਤੇ ਲੈਬੋਰਟਰੀ ਆਦਿ ਦੀ ਸਹੂਲਤ ਹੋਵੇਗੀ।

ਸਿਹਤ ਮੰਤਰੀ ਸ਼ਹੀਦ ਹਵਲਦਾਰ ਈਸ਼ਰ ਸਿੰਘ ਦੀ ਯਾਗਾਰ ਦੀ ਮੁਰੰਮਤ ਲਈ 1 ਲੱਖ ਰੁਪਏ ਦੀ ਘੋਸ਼ਣਾ  ਕੀਤੀ।ਸ੍ਰ. ਸਿੱਧੂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਰਬੋਤਮ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਦਿ੍ਰੜ ਸੰਕਲਪ ਹੈ। ਉਨਾਂ ਕਿਹਾ ਕਿ ਸੂਬੇ ਦੇ ਸਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਹੋਰ ਹਸਪਤਾਲ ਅਤੇ ਟਰੌਮਾ ਸੈਂਟਰ ਸਥਾਪਤ ਕੀਤੇ ਜਾਣਗੇ। 

ਉਨਾਂ ਦੱਸਿਆ ਕਿ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਅਤੇ ਹੋਰ ਸਟਾਫ ਦੀ ਘਾਟ ਨੂੰ ਪੂਰਾ ਕਰਨ ਲਈ ਜਲਦ ਹੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 4000 ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਜਾ ਰਹੀ ਹੈ। ਸ੍ਰ. ਸਿੱਧੂ ਨੇ ਕਿਹਾ ਕਿ ਕੋਵਿਡ 19 ਦੌਰਾਨ ਸਿਹਤ ਵਿਭਾਗ ਦੇ ਸਟਾਫ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਲਈ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ।

ਸਿਹਤ ਵਿਭਾਗ ਇਸ ਸਥਿਤੀ ਵਿੱਚ ਮੋਹਰੀ ਹੋ ਕੇ ਲੜ ਰਿਹਾ ਹੈ। ਇਸੇ ਕਾਰਨ ਹੀ ਬਾਕੀ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਪੀੜਤਾਂ ਦੀ ਗਿਣਤੀ ਬਹੁਤ ਘੱਟ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਗਏ ‘ਮਿਸਨ ਫਤਿਹ‘ ਤਹਿਤ ਸਿਹਤ ਵਿਭਾਗ ਦਾ ਸਟਾਫ ਲੋਕਾਂ ਨੂੰ ਕੋਵਿਡ 19 ਬਿਮਾਰੀ ਦਾ ਟਾਕਰਾ ਕਰਨ ਲਈ ਜਾਗਰੂਕ ਕਰੇਗਾ।ਪੰਜਾਬ ‘ਚ ਜਿੰਮ ਖੋਲਣ ਬਾਰੇ ਪੁੱਛੇ ਗਏ ਸਵਾਲ ਸਬੰਧੀ ਸ੍ਰੀ ਬਲਬੀਰ ਸਿੱਧੂ ਨੇ ਕਿਹਾ ਪੰਜਾਬ ਸਰਕਾਰ ਨੇ ਫਿਲਹਾਲ ਇਸ ਦੀ ਇਜਾਜਤ ਨਹੀਂ ਦਿੱਤੀ ਹੈ। ਜਿੰਮ ਖੁੱਲਣ ਨਾਲ ਵੱਡੀ ਗਿਣਤੀ ‘ਚ ਲੋਕ ਸੰਕਰਮਿਤ ਹੋ ਸਕਦੇ ਹਨ।

ਫਤਹਿਗੜ ਸਾਇਬ ਤੋਂ ਸੰਸਦ ਮੈਬਰ ਡਾ. ਅਮਰ ਸਿੰਘ ਨੇ ਸ੍ਰੀ ਬਲਬੀਰ ਸਿੱਧੂ ਦਾ ਇਸ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਣ ਲਈ ਧੰਨਵਾਦ ਕੀਤਾ। ਉਨਾਂ ਕਿਹਾ ਕਿ ਇਹ ਇਲਾਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਪੂਰੀ ਹੋਈ ਹੈ ਤੇ ਉਨਾ ਲਈ ਲਾਹੇਵੰਦ ਰਹੇਗੀ। ਉਨਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਰਾਏਕੋਟ ਹਲਕੇ ‘ਚ ਚੱਲ ਰਹੇ ਵਿਕਾਸ ਕਾਰਜ ਜਲਦ ਹੀ ਪੂਰੇ ਕੀਤੇ ਜਾਣਗੇ। ਇਸ ਤੋਂ ਪਹਿਲਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਪਿੰਡ ਵਿੱਚ ਸਾਰਾਗੜੀ ਯੁੱਧ ਦੇ ਸਹੀਦ ਹਵਾਲਦਾਰ ਈਸਰ ਸਿੰਘ ਦੀ ਯਾਦਗਾਰ ਵਿਖੇ ਮੱਥਾ ਟੇਕਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਯੂਥ ਕਾਂਗਰਸੀ ਆਗੂ ਸ੍ਰੀ ਕਾਮਿਲ ਬੋਪਾਰਾਏ, ਸਿਵਲ ਸਰਜਨ ਡਾ. ਰਾਜੇਸ ਬੱਗਾ, ਐਸ.ਡੀ.ਐਮ ਰਾਏਕੋਟ ਡਾ. ਹਿਮਾਂਸੂ ਗੁਪਤਾ, ਐਸ.ਐਮ.ਓ ਸੁਧਾਰ ਡਾ. ਨੀਨਾ ਨਾਕਰਾ, ਡੀ.ਐਸ.ਪੀ ਸੁਖਨਾਜ ਸਿੰਘ, ਐਕਸੀਅਨ ਗੁਰਪਿੰਦਰ ਸਿੰਘ ਸੰਧੂ, ਡਾ. ਗੁਰਪ੍ਰੀਤ ਕੌਰ ਸਿੱਧੂ, ਤਹਿਸੀਲਦਾਰ ਮੁਖਤਿਆਰ ਸਿੰਘ, ਚੀਫ ਫਰਮਾਸਿਸਟ ਬੂਟਾ ਸਿੰਘ, ਇੰਸਪੈਕਟਰ ਸਵਰਨ ਸਿੰਘ, ਪਲਵਿੰਦਰ ਸਿੰਘ, ਸਰਪੰਚ ਦਵਿੰਦਰ ਕੌਰ, ਸਾਬਕਾ ਸਰਪੰਚ ਗੁਰਮੇਲ ਸਿੰਘ, ਸਾਬਕਾ ਸਰਪੰਚ ਇਕਬਾਲ ਸਿੰਘ, ਚੇਅਰਮੈਨ ਬਲਾਕ ਸੰਮਤੀ ਕਿਰਪਾਲ ਸਿੰਘ ਨੱਥੋਵਾਲ, ਓ.ਐਸ.ਡੀ ਜਗਪ੍ਰੀਤ ਸਿੰਘ ਬੁੱਟਰ, ਗੁਰਦੇਵ ਸਿੰਘ ਨੰਬਰਦਾਰ, ਡਾ. ਅਰੁਨਦੀਪ ਸਿੰਘ, ਬਲਜੀਤ ਸਿੰਘ ਹਲਵਾਰਾ, ਗੁਰਜੰਟ ਸਿੰਘ, ਮਹਿੰਦਰਪਾਲ ਸਿੰਘ, ਨਰੈਣ ਦੱਤ ਕੌਸਕਿ, ਜਤਿੰਦਰਪਾਲ ਸਿੰਘ ਗਰੇਵਾਲ, ਜਗਸੀਰ ਸਿੰਘ, ਬਲਜਿੰਦਰ ਸਿੰਘ ਰਿੰਪਾ, ਬੰਟੀ ਅੱਚਰਵਾਲ, ਰਛਪਾਲ ਸਿੰਘ ਫੇਰੂਰਾਈ ਤੋਂ ਇਲਾਵਾ ਹੋਰ ਕਈ ਪਤਵੰਤੇ  ਹਾਜਰ ਸਨ।ਰਾਜ ਦੇ ਲੋਕਾਂ ਨੂੰ ਤੀਸਰੀ ਸਿਹਤ ਸੰਭਾਲ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ, ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਮਹਾਂਮਾਰੀ ਰੋਗ ਐਕਟ 1897 (ਸੀਓਵੀਆਈਡੀ -19) ਦੇ ਤਹਿਤ ਸਾਰੇ ਪ੍ਰਾਈਵੇਟ ਹਸਪਤਾਲਾਂ / ਨਰਸਿੰਗ ਹੋਮ / ਕਲੀਨਿਕਾਂ ਨੂੰ ਤੀਜੇ ਦਰਜੇ ਦੀ ਦੇਖਭਾਲ ਲਈ ਨਿਰਦੇਸ ਦਿੱਤੇ ਹਨ। ਰੈਗੂਲੇਸਨ 2020), ਸਿਹਤ ਵਿਭਾਗ ਦੁਆਰਾ ਭੇਜਿਆ ਗਿਆ।

Health & family welfare minister lays foundation stone of primary health centre at village Jhordan near Raikot today

  • PHC BEING CONSTRUCTED IN MEMORY OF SHAHEED HAWALDAR ISHAR SINGH OF SARAGARHI WAR
  • SAYS PUNJAB GOVT COMMITTED TO PROVIDE BEST HEALTHCARE FACILITIES TO RESIDENTS
  • FATEHGARH SAHIB MP DR AMAR SINGH THANKS HEALTH & FAMILY WELFARE MINISTER
  • THIS PRIMARY HEALTH CENTRE WAS LONG PENDING DEMAND OF AREA RESIDENTS: DR AMAR SINGH

ਪੰਜਾਬੀ ਵਿੱਚ ਪੜ੍ਹੋ: ਕਲਿੱਕ ਕਰੋ

Punjab Health and Family Welfare Minister Mr Balbir Singh Sidhu today laid the foundation stone of a 10-bedded Primary Health Centre (PHC) at village Jhordan near Raikot town of district which had been announced by the Chief Minister Capt. Amarinder Singh. This PHC is being constructed in memory of Shaheed Hawaldar Ishar Singh of Saragarhi War and he belonged to village Jhordan. He informed that this PHC would be constructed with a cost of around Rs 55 lakh at the site where a government dispensary existed. He informed that this hospital would be completed in next 6 months time.

While speaking to media persons after laying the foundation stone of this project, Mr Sidhu said that it would be a 10-bedded PHC, which would have facilities of cold chain room, immunisation room, ward, sterilisation room, labour room, laboratory, besides other facilities. 

The Health Minister announced Rs. 1 lac for the renovation of memorial of shaheed Hawaldar Isher Singh.

Mr Sidhu said that the Capt Amarinder Singh led Punjab government is committed for providing best healthcare facilities to its citizens. He said that soon, more such hospitals as well as trauma centres would be set up in different rural and urban areas of the state.

He also informed that to check the shortage of doctors in the department, the Punjab government would be recruiting a total of around 4000 medical and para-medical staff in the health and family welfare department.

He said that during the COVID 19 pandemic, the health department officials worked 24X7 to ensure the safety of its residents. He said that the department officials remained on the forefront, due to which the number of COVID 19 cases in the state are much less as compared to other states of the country. He said that under the “Mission Fateh” of the Punjab government, the health staff would be making people aware about ways to keep ourselves safe from COVID 19.

On a question related to opening of gyms in Punjab, Mr Balbir Singh Sidhu said that the Punjab government has not allowed it for the time being as if the gyms are opened now, they might lead to infecting a large number of people.

Fatehgarh Sahib MP Dr Amar Singh thanked Mr Balbir Singh Sidhu for laying the foundation stone of this PHC. He said that this was a long pending demand of the area residents and it would be very useful for them. He assured the residents that many development projects are underway in Raikot constituency.

Earlier, the Health & Family Welfare Minister also paid obeisance at the memorial of Shaheed Hawaldar Ishar Singh of Saragarhi War in the village.

Prominent among those present on the occasion included Youth Congress leader Mr Kamil Boparai, Civil Surgeon Dr Rajesh Kumar Bagga, SDM Dr Himanshu Gupta, OSD to Fatehgarh Sahib MP Mr Jagpreet Singh Buttar, PHSC SDO Mr Gurpinder Singh Sandhu, besides several others.

ਕੈਪਟਨ ਅਮਰਿੰਦਰ ਸਿੰਘ ਨੇ ਏਮਜ਼ ਬਠਿੰਡਾ ’ਚ ਕੋਵਿਡ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ, ਹਸਪਤਾਲ ਵੱਲੋਂ ਦੋ ਹਫਤਿਆਂ ਅੰਦਰ ਪ੍ਰਤੀ ਦਿਨ 180 ਟੈਸਟ ਕਰਨ ਦੀ ਸੁਵਿਧਾ ਹੋਵੇਗੀ ਸ਼ੁਰੂ

ਟੈਸਟਿੰਗ ਸਮਰੱਥਾ ਇਕ ਮਹੀਨੇ ਅੰਦਰ 500 ਟੈਸਟ ਪ੍ਰਤੀ ਦਿਨ ਤੱਕ ਵਧਾਈ ਜਾਵੇਗੀ, 30 ਬਿਸਤਰਿਆਂ ਵਾਲੀ ਲੈਵਲ-2 ਕੋਵਿਡ ਸੰਭਾਲ ਸੁਵਿਧਾ ਛੇਤੀ ਹੀ ਸ਼ੁਰੂ ਹੋਵੇਗੀ

READ IN ENGLISH: CLICK HERE

ਬਠਿੰਡਾ ਵਿਖੇ ਨਵਾਂ ਸਥਾਪਿਤ ਏਮਜ਼ ਆਉਦੇ ਦੋ ਹਫਤਿਆਂ ਦੇ ਅੰਦਰ ਪ੍ਰਤੀ ਦਿਨ 180 ਕੋਵਿਡ ਟੈਸਟਿੰਗ ਦੀ ਸਹੂਲਤ ਸ਼ੁਰੂ ਕਰਨ ਜਾ ਰਿਹਾ ਹੈ ਜਿਹੜੀ ਇਕ ਮਹੀਨੇ ਦੇ ਅੰਦਰ 500 ਟੈਸਟ ਪ੍ਰਤੀ ਦਿਨ ਤੱਕ ਵਧਾਈ ਜਾਵੇਗੀ।

ਹਸਪਤਾਲ ਵਿੱਚ ਅਗਲੇ ਇਕ ਮਹੀਨੇ ਦੇ ਅੰਦਰ 30 ਬਿਸਤਰਿਆਂ ਵਾਲੀ ਲੈਵਲ-2 ਕੋਵਿਡ ਸੰਭਾਲ ਸੁਵਿਧਾ ਛੇਤੀ ਹੀ ਸ਼ੁਰੂ ਹੋਵੇਗੀ। ਹਸਪਤਾਲ ਵਿੱਚ ਮੌਜੂਦਾ ਸਮੇਂ ਮਰੀਜ਼ਾਂ ਲਈ ਓ.ਪੀ.ਡੀ. ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਨਾਂ ਵਿੱਚ ਵੱਡੀ ਗਿਣਤੀ ਕੈਂਸਰ ਦੇ ਮਰੀਜ਼ਾਂ ਦੀ ਹੈ।

ਇਹ ਖੁਲਾਸਾ ਸਰਕਾਰੀ ਬੁਲਾਰੇ ਵੱਲੋਂ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਏਮਜ਼ ਬਠਿੰਡਾ ਦੇ ਕਾਰਜਕਾਰੀ ਡਾਇਰੈਕਟਰ ਤੇ ਸੀ.ਈ.ਓ. ਦਿਨੇਸ਼ ਕੁਮਾਰ ਸਿੰਘ ਤੇ ਹੋਰ ਅਧਿਕਾਰੀਆਂ ਨਾਲ ਕੋਵਿਡ ਸਬੰਧੀ ਹਸਪਤਾਲ ਦੀਆਂ ਤਿਆਰੀਆਂ ਅਤੇ ਹੋਰ ਸਬੰਧਤ ਮਾਮਲਿਆਂ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਉਪਰੰਤ ਕੀਤਾ ਗਿਆ ਹੈ।

ਇਸ ਹਸਪਤਾਲ ਨੂੰ ਪੰਜਾਬ ਦੀ ਬਹੁਤ ਹੀ ਮਹੱਤਵਪੂਰਨ ਸਿਹਤ ਸੰਸਥਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਠਿੰਡਾ ਏਮਜ਼ ਵੱਡੀ ਗਿਣਤੀ ਵਿੱਚ ਮਾਲਵਾ ਪੱਟੀ ਦੇ ਮਰੀਜ਼ਾਂ ਲਈ ਫਾਇਦੇਮੰਦ ਸਿੱਧ ਹੋਵੇਗਾ।

ਮੁੱਖ ਮੰਤਰੀ ਨੇ ਏਮਜ਼ ਟੀਮ ਨੂੰ ਸੂਬਾ ਸਰਕਾਰ ਵੱਲੋਂ ਕੋਵਿਡ ਸੰਭਾਲ ਸਬੰਧੀ ਹਰ ਤਰਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਜਿੱਥੇ ਕਿ ਮਹਾਂਮਾਰੀ ਕਾਰਨ ਉਸਾਰੀ ਅਤੇ ਹੋਰ ਕੰਮਾਂ ਵਿੱਚ ਦੇਰੀ ਹੋ ਗਈ ਹੈ।

ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਹਸਤਪਾਲ ਵੱਲੋਂ ਜਲਦ ਹੀ ਐਮ.ਆਰ.ਆਈ., ਸੀ.ਟੀ. ਸਕੈਨ ਤੇ ਐਕਸ ਰੇਅ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਜਦੋਂ ਕਿ ਐਮ.ਬੀ.ਬੀ.ਐਸ. ਕਾਲਜ 2019 ਬੈਚ ਵੀ ਸੂਬਾ ਸਰਕਾਰ ਵੱਲੋਂ ਮੁਹੱਈਆ ਕਰਵਾਏ 179 ਏਕੜ ਰਕਬੇ ਵਿੱਚ ਫੈਲੇ ਇਸ ਸੰਸਥਾਨ ਵਿੱਚ ਤਬਦੀਲ ਕੀਤਾ ਜਾਵੇਗਾ। 925 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਉਤੇ ਹੁਣ ਤੱਕ 325 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ।

ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਸੂਬਾ ਸਰਕਾਰ ਕੋਵਿਡ ਦੇ ਇਲਾਜ ਸਬੰਧੀ ਜ਼ਰੂਰੀ ਬੁਨਿਆਦੀ ਢਾਂਚੇ ਨੂੰ ਖੜਾ ਕਰਨ ਲਈ ਏਮਜ਼ ਨੂੰ ਹਰ ਸਹਾਇਤਾ ਦੇਵੇਗੀ ਤਾਂ ਜੋ ਕੋਰੋਨਾ ਮਹਾਂਮਾਰੀ ਖਿਲਾਫ ਪੰਜਾਬ ਵੱਲੋਂ ਵਿੱਢੀ ਜੰਗ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਐਨ.ਐਚ. 54 ਤੋਂ ਏਮਜ਼ ਬਠਿੰਡਾ ਨੂੰ ਫਲਾਈਓਵਰ ਦੀ ਉਸਾਰੀ ਦੇ ਮੁੱਦੇ ਉਤੇ ਉਨਾਂ ਕਿਹਾ ਕਿ ਸਰਕਾਰ ਕੌਮੀ ਹਾਈਵੇਜ਼ ਅਥਾਰਟੀ ਕੋਲ ਇਹ ਮਾਮਲਾ ਉਠਾ ਰਹੀ ਹੈ। ਬੱਸ ਅੱਡੇ ਦੀ ਉਸਾਰੀ ਅਤੇ ਬੱਸਾਂ ਦੀ ਗਿਣਤੀ ਵਧਾਉਣ ਦੇ ਮਾਮਲੇ ਵਿੱਚ ਮੁੱਖ ਸਕੱਤਰ ਨੇ ਕਿਹਾ ਕਿ ਕੋਵਿਡ ਦੀਆਂ ਬੰਦਿਸ਼ਾਂ ਦੇ ਮੁਕੰਮਲ ਹਟਣ ਤੋਂ ਬਾਅਦ ਹੀ ਅਜਿਹਾ ਕੀਤਾ ਜਾਵੇਗਾ। 

ਮੀਟਿੰਗ ਵਿੱਚ ਦੱਸਿਆ ਗਿਆ ਕਿ ਸ਼ਹਿਰ ਵਿੱਚ 7 ਫਾਇਰ ਟੈਂਡਰਾਂ ਵਾਲੀ ਇਕ ਫਾਇਰ ਬਿ੍ਰਗੇਡ ਹੈ ਜਿਹੜੀ ਸਿਰਫ 10 ਮਿੰਟ ਦੀ ਦੂਰੀ ’ਤੇ ਤਿਆਰ ਹੈ। ਇਕ ਮੌਕ ਡਰਿੱਲ ਵੀ ਸਫਲਤਾਪੂਰਵਕ ਕੀਤੀ ਗਈ ਹੈ।